ਪੱਤਰ ਪ੍ਰੇਰਕਕਪੂਰਥਲਾ, 12 ਅਪਰੈਲਜ਼ਿਲ੍ਹਾ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਤਲਵੰਡੀ ਚੌਧਰੀਆਂ ਪੁਲੀਸ ਨੇ ਸੁਖਚੈਨ ਸਿੰਘ ਉਰਫ਼ ਹਰਪ੍ਰੀਤ ਸਿੰਘ ਵਾਸੀ ਰੱਬ ਰੱਬ ਚੌਕ ਮੁਹੱਲਾ ਤਲਵੰਡੀ ਚੌਧਰੀਆਂ ਨੂੰ ਕਾਬੂ ਕਰਕੇ ਉਸ ਕੋਲੋਂ 85 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਢਿੱਲਵਾਂ ਪੁਲੀਸ ਨੇ ਭਰਮਿੰਦਰ ਸਿੰਘ ਵਾਸੀ ਲੱਖਣ ਖੋਲੇ ਨੂੰ ਕਾਬੂ ਕਰਕੇ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ। ਸੁਭਾਨਪੁਰ ਪੁਲੀਸ ਨੇ ਹਰਦੀਪ ਸਿੰਘ ਉਰਫ਼ ਦੀਪੂ ਵਾਸੀ ਡੋਗਰਵਾਲ ਨੂੰ ਕਾਬੂ ਕਰਕੇ ਉਸ ਕੋਲੋਂ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਕੋਤਵਾਲੀ ਕਪੂਰਥਲਾ ਪੁਲੀਸ ਨੇ ਗੋਬਿੰਦਾ ਵਾਸੀ ਮੁਸ਼ਕਵੇਦ ਨੂੰ ਕਾਬੂ ਕਰਕੇ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।