ਸ਼ਾਹਕੋਟ: ਸ਼ਾਹਕੋਟ ਪੁਲੀਸ ਨੇ 50 ਨਸ਼ੀਲੀਆਂ ਗੋਲੀਆਂ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸ਼ਾਹਕੋਟ ਦੇ ਮੁਖੀ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਗਠਿਤ ਕੀਤੀਆਂ ਟੀਮਾਂ ’ਚ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਗਸ਼ਤ ਦੌਰਾਨ ਸਾਹਿਲ ਉਰਫ ਸੁੱਖਾ ਉਰਫ ਬਾਲੋਕ ਪੁੱਤਰ ਵਿਲੀਅਮ ਉਰਫ ਵਿੱਕੀ ਵਾਸੀ ਸੈਦਪੁਰ ਝਿੜੀ ਨੂੰ 50 ਨਸ਼ੀਲੀਆਂ ਗੋਲੀਆਂ ਅਤੇ ਬਿਨਾ ਨੰਬਰੀ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਹੈ। -ਪੱਤਰ ਪ੍ਰੇਰਕ