ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਮੁਲਜ਼ਮ ਗ੍ਰਿਫ਼ਤਾਰ
04:58 AM Jul 03, 2025 IST
Advertisement
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 2 ਜੁਲਾਈ
ਜ਼ਿਲ੍ਹਾ ਪੁਲੀਸ ਨੇ ਨਸ਼ੀਲੇ ਪਦਾਰਥਾਂ ਦੀ ਤਸੱਕਰੀ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਸੁੱਚਾ ਸਿੰਘ ਵਾਸੀ ਸ਼ੋਖਪੁਰ ਚਨੌਲੀ ਜ਼ਿਲ੍ਹਾ ਰੂਪਨਗਰ ਪੰਜਾਬ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲੀਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸ਼ਾਹਬਾਦ ਅਮਨ ਹੋਟਲ ਦੇ ਨੇੜਿਉਂ ਗੁਰਜਿੰਦਰ ਉਰਫ ਵਿੱਕੀ ਵਾਸੀ ਭਗਵੰਤਪੁਰ ਜ਼ਿਲ੍ਹਾ ਰੂਪਨਗਰ ਤੇ ਹਰਿੰਦਰ ਸਿੰਘ ਵਾਸੀ ਮੁਗਲ ਮਾਜਰੀ ਜ਼ਿਲਾ ਰੋਪੜ ਪੰਜਾਬ ਨੂੰ ਟਰੱਕ ਨੰਬਰ ਪੀਬੀ 65 ਬੀਏ 0865 ਸਣੇ ਗ੍ਰਿਫਤਾਰ ਕੀਤਾ ਸੀ। ਟਰੱਕ ਵਿੱਚੋਂ 200 ਕਿੱਲੋ 140 ਗਰਾਮ ਭੁੱਕੀ ਤੇ ਇਕ ਕਿੱਲੋ 720 ਗਰਾਮ ਅਫੀਮ ਬਰਾਮਦ ਹੋਈ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਸ਼ਾਹਬਾਦ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਹੁਣ ਇਸੇ ਮਾਮਲੇ ਵਿੱਚ ਸੁੱਚਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
Advertisement
Advertisement
Advertisement
Advertisement