For the best experience, open
https://m.punjabitribuneonline.com
on your mobile browser.
Advertisement

ਨਸ਼ੇ ਗੋਲੀਆਂ ਸਣੇ ਪੰਜ ਜਣੇ ਕਾਬੂ

05:33 AM Mar 12, 2025 IST
ਨਸ਼ੇ ਗੋਲੀਆਂ ਸਣੇ ਪੰਜ ਜਣੇ ਕਾਬੂ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 11 ਮਾਰਚ
ਥਾਣਾ ਧਰਮਗੜ੍ਹ ਦੀ ਪੁਲੀਸ ਨੇ ਪੰਜ ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਇੰਸਪੈਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਥਾਣੇ ਦੇ ਸਹਾਇਕ ਥਾਣੇਦਾਰ ਮੇਵਾ ਸਿੰਘ ਨੇ ਗਸ਼ਤ ਦੌਰਾਨ ਨਹਿਰ ਦੀ ਕੱਚੀ ਪਟੜੀ ਤੋਂ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ 600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਦੀ ਪਛਾਣ ਰਿੰਕਾ ਸਿੰਘ ਵਾਸੀ ਗੰਢੂਆ, ਜਸਪ੍ਰੀਤ ਸਿੰਘ, ਸ਼ਗਨਪ੍ਰੀਤ ਸਿੰਘ ਉਰਫ ਹੈਪੀ ਤੇ ਰਘੁਦੀਪ ਸਿੰਘ ਵਾਸੀਆਨ ਹੰਬਲਵਾਸ ਜਖੇਪਲ, ਹਰਵਿੰਦਰ ਸਿੰਘ ਉਰਫ ਵਿੱਕੀ ਵਾਸੀ ਕਿਸ਼ਨਗੜ੍ਹ ਥਾਣਾ ਬਰੇਟਾ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਹ ਨਸ਼ਾ ਕਿੱਥੋਂ ਲੈ ਕੇ ਆਏ।

Advertisement

Advertisement
Advertisement
Author Image

Mandeep Singh

View all posts

Advertisement