ਨਸ਼ੇ ਦੀਆਂ ਗੋਲੀਆਂ ਸਣੇ ਕਾਬੂ
05:51 AM Mar 13, 2025 IST
Advertisement
ਪੱਤਰ ਪ੍ਰੇਰਕ
ਸ਼ੇਰਪੁਰ, 12 ਮਾਰਚ
ਐੱਸਐੱਚਓ ਸ਼ੇਰਪੁਰ ਬਲਵੰਤ ਸਿੰਘ ਬਲਿੰਗ ਨੇ ਦੱਸਿਆ ਕਿ ਸ਼ੇਰਪੁਰ ਪੁਲੀਸ ਨੇ 200 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਆਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸ੍ਰੀ ਬਲਿੰਗ ਨੇ ਅੱਗੇ ਦੱਸਿਆ ਕਿ ਪੁਲੀਸ ਪਾਰਟੀ ਜਦੋਂ ਸ਼ੇਰਪੁਰ ਦੇ ਕਾਤਰੋਂ ਚੌਂਕ ’ਚ ਮੌਜੂਦ ਸੀ ਤਾਂ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਟੋਨੀ ਸਿੰਘ ਨਾਮ ਦਾ ਵਿਆਕਤੀ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਉਹ ਪਿੰਡ ਰਾਮਨਗਰ ਛੰਨਾ ਨੂੰ ਜਾਂਦੇ ਰਸਤੇ ਦੇ ਪੁਲ ਸੂਆ ਕੱਸੀ ’ਤੇ ਕੱਚੇ ਪਹੇ ’ਤੇ ਬਾਹੱਦ ਸ਼ੇਰਪੁਰ ਉਤੇ ਨਸ਼ੀਲੀਆਂ ਗੋਲੀਆਂ ਵੇਚਣ ਲਈ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਸ੍ਰੀ ਬਲਿੰਗ ਅਨੁਸਾਰ ਇਤਲਾਹ ਮਿਲਣ ’ਤੇ ਉਕਤ ਵਿਆਕਤੀ ਨੂੰ ਗ੍ਰਿਫ਼ਤਾਰ ਕਰ ਲਿਆ।
Advertisement
Advertisement
Advertisement
Advertisement