ਨਸ਼ੇ ਦੀਆਂ ਗੋਲੀਆਂ ਸਣੇ ਗ੍ਰਿਫ਼ਤਾਰ
05:09 AM Jun 04, 2025 IST
Advertisement
ਪੱਤਰ ਪ੍ਰੇਰਕ
Advertisement
ਸਮਾਣਾ, 3 ਜੂਨ
ਸੀਆਈਏ ਸਟਾਫ ਨੇ ਇਕ ਨੌਜਵਾਨ ਨੂੰ 300 ਨਸ਼ੇ ਦੀਆਂ ਗੋਲੀਆਂ ਸਣੇ ਕਾਬੂ ਕਰਕੇ ਉਸ ਦੇ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਕਮਲ ਮਸੀਹ ਵਾਸੀ ਅਜੀਤ ਨਗਰ ਸਮਾਣਾ ਵਜੋਂ ਹੋਈ ਹੈ। ਸੀਆਈਏ ਸਟਾਫ ਮੁਖੀ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਐੱਸਆਈ ਅਵਤਾਰ ਸਿੰਘ ਨੇ ਪੁਲੀਸ ਪਾਰਟੀ ਸਣੇ ਜੱਟਾਂ ਪਤੀ ’ਚ ਮੌਜੂਦਗੀ ਦੌਰਾਨ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਜਾਂਚ ਕਰਨ ’ਤੇ 300 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਣ ’ਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਰਿਮਾਂਡ ਹਾਸਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਹ ਨਸ਼ਾ ਕਿੱਥੋਂ ਲੈ ਕੇ ਆਇਆ ਹੈ।
Advertisement
Advertisement
Advertisement