ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
05:31 AM Feb 04, 2025 IST
Advertisement
ਪੱਤਰ ਪ੍ਰੇਰਕ
ਜਲੰਧਰ, 3 ਫਰਵਰੀ
ਇੱਥੋਂ ਦੇ ਭਾਰਗਵ ਕੈਂਪ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਾਰਸ ਭਗਤ ਵਾਸੀ ਬਸਤੀ ਬਾਵਾ ਖੇਲ ਦੇ ਮੁਹੱਲਾ ਰਾਜ ਨਗਰ ਵਜੋਂ ਹੋਈ ਹੈ। ਐਤਵਾਰ ਰਾਤ ਨੂੰ ਨਸ਼ੇ ਕਾਰਨ ਸਿਹਤ ਖ਼ਰਾਬ ਹੋਣ ਮਗਰੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਅੱਜ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਨੌਜਵਾਨ ਦੇ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇੱਕ ਦਿਨ ਪਹਿਲਾਂ ਸ੍ਰੀ ਅੰਗੁਰਾਲ ਨੇ ਸੋਸ਼ਲ ਮੀਡੀਆ ’ਤੇ ਇਲਾਕੇ ਵਿੱਚ ਨਸ਼ਾ ਵਿਕਣ ਤੇ ਨਸ਼ੇ ਦੀ ਓਵਰਡੋਜ਼ ਕਾਰਨ ਹਸਪਤਾਲ ਦਾਖ਼ਲ ਨੌਜਵਾਨ ਬਾਰੇ ਖ਼ੁਲਾਸਾ ਕੀਤਾ ਸੀ। ਸਾਬਕਾ ਵਿਧਾਇਕ ਨੇ ਕਿਹਾ ਕਿ ਪਰਿਵਾਰ ਅਨੁਸਾਰ ਜਦੋਂ ਤੱਕ ਕੋਈ ਸਰਕਾਰੀ ਨੁਮਾਇੰਦਾ ਜਾਂ ਪੁਲੀਸ ਅਧਿਕਾਰੀ ਉਨ੍ਹਾਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਨਹੀਂ ਦਿੰਦਾ, ਉਹ ਪਾਰਸ ਦਾ ਸਸਕਾਰ ਨਹੀਂ ਕਰਨਗੇ।
Advertisement
Advertisement
Advertisement