For the best experience, open
https://m.punjabitribuneonline.com
on your mobile browser.
Advertisement

ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ

05:46 AM Jun 10, 2025 IST
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਕਿਸਾਨ।-ਫੋਟੋ: ਨੀਲੇਵਾਲਾ
Advertisement

ਪੱਤਰ ਪ੍ਰੇਰਕ
ਜ਼ੀਰਾ, 9 ਜੂਨ
ਹਲਕਾ ਜ਼ੀਰਾ ਵਿੱਚ ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਮਣਕਿਆਂ ਵਾਲੀ ਦੇ ਸਰਪੰਚ ਸੁਖਦੇਵ ਸਿੰਘ ਸੰਧੂ ਅਤੇ ਪਿੰਡ ਦੇ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਲੁਆਈ ਦਾ ਕੰਮ ਜ਼ੋਰਾਂ ’ਤੇ ਹੈ ਪਰ ਨਹਿਰੀ ਪਾਣੀ ਹਾਲੇ ਵੀ ਖੇਤਾਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਦੀ ਜ਼ਮੀਨ ਦੇ ਰਕਬਾ 600 ਕਿੱਲੇ ਨੂੰ ਨਹਿਰੀ ਪਾਣੀ ਲੱਗ ਰਿਹਾ ਹੈ ਜਦਕਿ ਪਿੰਡ ਦਾ ਕੁਝ ਰਕਬਾ ਜਿਸ ਨੂੰ ਮਨਜ਼ੂਰੀ ਨਾ ਮਿਲਣ ਕਾਰਨ ਪਾਣੀ ਨਹੀਂ ਲੱਗ ਰਿਹਾ ਜਦਕਿ ਪਾਈਪਲਾਈਨ ਪੈ ਚੁੱਕੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ ਕੁਝ ਰਕਬਾ ਸਰਹੰਦ ਫੀਡਰ ਨਾਲ ਜੋੜਿਆ ਜਾਵੇ।
ਨਹਿਰੀ ਵਿਭਾਗ ਦੇ ਐਕਸੀਅਨ ਸੰਦੀਪ ਮਾਂਗਟ ਨਾਲ ਫੋਨ ’ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਮਸਲੇ ਨੂੰ ਲੈ ਕੇ ਸਾਡੇ ਕੋਲ ਆਉਣ ਜੇ  ਜੱਜਮੈਂਟ ਸਹੀ ਹੋਈ ਤਾਂ ਪਾਣੀ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇਗਾ। ਇਸ ਮੌਕੇ ਸੇਵਾ ਸਿੰਘ ਸੰਧੂ, ਨਿਰਮਲ ਸਿੰਘ ਸੰਧੂ, ਗੁਰਲਾਲ ਸਿੰਘ,ਮੇਵਾ ਸਿੰਘ ਸੰਧੂ, ਸੁਖਚੈਨ ਸਿੰਘ, ਹਰਪ੍ਰੀਤ ਸਿੰਘ,ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Advertisement
Author Image

Sukhjit Kaur

View all posts

Advertisement