ਨਹਿਰੂ ਯੁਵਾ ਕੇਂਦਰ ਵੱਲੋਂ ਟਰੈਫਿਕ ਜਾਗਰੂਕਤਾ ਕੈਂਪ
ਪੱਤਰ ਪ੍ਰੇਰਕ
ਸਮਰਾਲਾ, 2 ਫਰਵਰੀ
ਨਹਿਰੂ ਯੁਵਾ ਕੇਂਦਰ ਲੁਧਿਆਣਾ ਦੇ ਯੂਥ ਡਿਪਟੀ ਡਾਇਰੈਕਟਰ ਰਸ਼ਨੀਤ ਕੌਰ ਦੀਆਂ ਹਦਾਇਤਾਂ ਅਧੀਨ ਨਹਿਰੂ ਯੁਵਾ ਕੇਂਦਰ ਦੀ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਵਿੱਚ ਟਰੈਫਿਕ ਰੋਡ ਸੇਫਟੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸਮਰਾਲਾ ਟਰੈਫਿਕ ਪੁਲੀਸ ਦੇ ਮੁਖਤਿਆਰ ਸਿੰਘ ਪੁੱਜੇ। ਕੈਂਪ ਦੀ ਸ਼ੁਰੂਆਤ ਮੌਕੇ ਸਕੂਲ ਪ੍ਰਿੰਸੀਪਲ ਗੁਰਜੰਟ ਸਿੰਘ ਸੰਗਤਪੁਰਾ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਮੁਖਤਿਆਰ ਸਿੰਘ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਸੰਬੋਧਨ ਕਰਦੇ ਹੋਏ ਕਿਹਾ ਕਿ 18 ਸਾਲ ਤੋਂ ਘੱਟ ਦੇ ਬੱਚੇ ਜੋ ਟਰੈਫਿਕ ਨਿਯਮਾਂ ਪਰੋਖੇ ਕਰਕੇ ਵਾਹਨ ਲੈ ਕੇ ਫਿਰਦੇ ਹਨ, ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਵਾਹਨ ਜ਼ਬਤ ਕਰ ਲਿਆ ਜਾਵੇਗਾ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੀ ਟੀਮ ਵੱਲੋਂ 200 ਦੇ ਕਰੀਬ ਬੱਚਿਆਂ ਨੂੰ ਗਰਮ ਜਰਸੀਆਂ ਵੰਡੀਆਂ ਗਈਆਂ। ਇਸ ਕੈਂਪ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਬੱਚਿਆਂ ਨੂੰ ਟਰੈਫਿਕ ਰੂਲਾਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਬੱਚਿਆਂ ਨੂੰ ਨਾਲ ਲੈ ਕੇ ਕੋਟਲਾ ਪਿੰਡ ਵਿੱਚ ਟਰੈਫਿਕ ਜਾਗਰੂਕਤਾ ਰੈਲੀ ਵੀ ਕੱਢੀ।