For the best experience, open
https://m.punjabitribuneonline.com
on your mobile browser.
Advertisement

ਨਾਗਰਿਕਾਂ ਦੀ ਸੁਰੱਖਿਆ ਨਿਗਮ ਦੀ ਮੁੱਢਲੀ ਤਰਜੀਹ

05:12 AM May 10, 2025 IST
ਨਾਗਰਿਕਾਂ ਦੀ ਸੁਰੱਖਿਆ ਨਿਗਮ ਦੀ ਮੁੱਢਲੀ ਤਰਜੀਹ
ਨਿਗਮ ਦੇ ਮੇਅਰ ਹਰਪ੍ਰੀਤ ਕੌਰ ਬਬਲਾ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।
Advertisement

ਕੁਲਦੀਪ ਸਿੰਘ
ਚੰਡੀਗੜ੍ਹ, 9 ਮਈ

Advertisement

ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧ ਰਹੇ ਤਣਾਅ ਦੇ ਮੱਦੇਨਜ਼ਰ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਅੱਜ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਬੁਲਾਈ ਜਿਸ ਵਿੱਚ ਕਮਿਸ਼ਨਰ ਅਮਿਤ ਕੁਮਾਰ, ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ, ਡਿਪਟੀ ਮੇਅਰ ਤਰੁਣਾ ਮਹਿਤਾ ਸਮੇਤ ਸਾਰੇ ਸੰਯੁਕਤ ਕਮਿਸ਼ਨਰ, ਮੁੱਖ ਇੰਜਨੀਅਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਵਿੱਚ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਮੇਅਰ ਬਬਲਾ ਨੇ ਚੰਡੀਗੜ੍ਹ ਵਾਸੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਸੇ ਵੀ ਐਮਰਜੈਂਸੀ ਲਈ ਸ਼ਹਿਰ ਦੀ ਤਿਆਰੀ ਨੂੰ ਯਕੀਨੀ ਬਣਾਉਣ ਲਈ ਕਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਨਗਰ ਨਿਗਮ ਤੇਜ਼ੀ ਅਤੇ ਕੁਸ਼ਲਤਾ ਨਾਲ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਨੇ ਸ਼ਹਿਰ ਦੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਤੋਂ ਬਚਣ ਅਤੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਨਿਗਮ ਅਧੀਨ ਸਾਰੇ ਵਿਭਾਗ ਪੂਰੀ ਤਰ੍ਹਾਂ ਚੌਕਸ ਹਨ ਅਤੇ ਨਿਗਮ ਆਪਣੀ ਡਿਊਟੀ ਮੁਤਾਬਕ ਕਿਸੇ ਵੀ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੌਰਾਨ ਮੇਅਰ ਨੇ ਬਲੈਕਆਊਟ ਯੋਜਨਾ ਨੂੰ ਤੁਰੰਤ ਅਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਸਟ੍ਰੀਟ/ਸੋਲਰ ਲਾਈਟਾਂ ਨੂੰ ਬੰਦ ਕਰਨ ਅਤੇ ਲੋੜ ਪੈਣ ’ਤੇ ਸਾਇਰਨ ਵਜਾਉਣ ਦੀ ਨਿਗਰਾਨੀ ਕਰਨ ਲਈ ਸੁਪਰਿੰਟੈਂਡਿੰਗ ਇੰਜਨੀਅਰ (ਬਾਗਬਾਨੀ) ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਿਜਲੀ ਫੇਲ੍ਹ ਹੋਣ ਦੀ ਸਥਿਤੀ ਵਿੱਚ ਐੱਸਈ (ਜਨਤਕ ਸਿਹਤ) ਨੂੰ ਟੈਂਕਰਾਂ ਰਾਹੀਂ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੰਟਰੋਲ ਰੂਮ ਵਿੱਚ ਮੁੱਖ ਅਧਿਕਾਰੀਆਂ ਦੇ ਸੰਪਰਕਾਂ ਨੂੰ ਕੇਂਦਰਿਤ ਕੀਤਾ ਜਾ ਰਿਹਾ ਹੈ। ਮੁੱਖ ਫਾਇਰ ਅਫਸਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਪ੍ਰਕਾਰ ਦੀ ਅੱਗ ਲੱਗਣ ਅਤੇ ਬਚਾਅ ਕਾਰਜ ਹਾ ਅਲਰਟ ’ਤੇ ਹਨ ਤੇ ਉਪਕਰਨ ਕਾਰਜਸ਼ੀਲ ਹੋਣੇ ਚਾਹੀਦੇ ਹਨ।

Advertisement
Advertisement

ਐਮਰਜੈਂਸੀ ਕੰਟਰੋਲ ਰੂਮ ਸਰਗਰਮ

ਮੇਅਰ ਨੇ ਦੱਸਿਆ ਕਿ 24 ਘੰਟੇ ਸਾਰੀਆਂ ਐਮਰਜੈਂਸੀ ਕਾਲਾਂ ਨੂੰ ਸੰਭਾਲਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਦਾ ਟੈਲੀਫ਼ੋਨ ਨੰਬਰ 0172-2787200 ਹੈ। ਐੱਸਡੀਈ ਰੁਦੇਸ਼ ਕੁਮਾਰ ਦੀ ਨਿਗਰਾਨੀ ਹੇਠ ਇੱਕ ਸਮਰਪਿਤ ਟੀਮ ਨੂੰ ਇਸ ਸਬੰਧੀ ਦੇਖਰੇਖ ਕਰਨ ਲਈ ਨਿਯੁਕਤ ਕੀਤਾ ਗਿਆ ਹੈ, ਜਿਸ ਵਿੱਚ ਉਚਿਤ ਸਟਾਫ਼ ਵੀ ਤਾਇਨਾਤ ਕੀਤਾ ਗਿਆ ਹੈ।

ਰੈਜ਼ੀਡੈਂਟਸ ਤੇ ਮਾਰਕੀਟ ਵੈੱਲਫ਼ੇਅਰ ਐਸੋਸੀਏਸ਼ਨਾਂ ਨੂੰ ਕੀਤਾ ਚੌਕਸ

ਮੇਅਰ ਹਰਪ੍ਰੀਤ ਕੌਰ ਬਬਲਾ ਨੇ ਇੰਜਨੀਅਰਾਂ ਨੂੰ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਰਾਬਤਾ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਬਲੈਕਆਊਟ ਪ੍ਰੋਟੋਕੋਲ, ਜਨਤਾ ਵਿੱਚ ਘਬਰਾਹਟ ਪੈਦਾ ਹੋਣ ਤੋਂ ਰੋਕਣ ਅਤੇ ਐਮਰਜੈਂਸੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਬਾਰੇ ਸਲਾਹ ਦਿੱਤੀ ਜਾ ਸਕੇ। ਇਸ ਦੇ ਨਾਲ ਹੀ ਸ਼ਹਿਰ ਵਿੱਚ ਕੁਝ ਕਮਿਊਨਿਟੀ ਕੇਂਦਰਾਂ ਨੂੰ ਕੁਝ ਜ਼ਰੂਰੀ ਸਹੂਲਤਾਂ ਨਾਲ ਲੈਸ ਰੱਖ ਕੇ ਖਾਲੀ ਰੱਖਿਆ ਜਾ ਰਿਹਾ ਹੈ ਤਾਂ ਜੋ ਲੋੜ ਪੈਣ ’ਤੇ ਵਰਤੋਂ ਵਿੱਚ ਲਿਆਂਦੇ ਜਾ ਸਕਣ।

Advertisement
Author Image

Advertisement