For the best experience, open
https://m.punjabitribuneonline.com
on your mobile browser.
Advertisement

ਨਾਗਰਿਕ ਖੇਤਰਾਂ ਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਿਰੁੱਧ ਪ੍ਰਦਰਸ਼ਨ

06:01 AM May 11, 2025 IST
ਨਾਗਰਿਕ ਖੇਤਰਾਂ ਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਿਰੁੱਧ ਪ੍ਰਦਰਸ਼ਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਮਈ
ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਪਾਕਿਸਤਾਨ ਸਰਕਾਰ ਵੱਲੋਂ ਨਾਗਰਿਕ ਖੇਤਰਾਂ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਨਾਲ ਨਿਹੰਗ ਸਿੱਖਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਪਾਕਿਸਤਾਨ ਨੂੰ ਸਿੱਖ ਭਾਈਚਾਰੇ ਨੂੰ ਵੰਡਣ ਵਿਰੁੱਧ ਚਿਤਾਵਨੀ ਦਿੱਤੀ। ਇਸ ਮੌਕੇ ਪ੍ਰਦਰਸ਼ਨਕਾਰੀਆ ਨੇ ਪਾਕਿਸਤਾਨੀ ਫੌਜ ਦੇ ਮੁਖੀ ਅਸੀਮ ਮੁਨੀਰ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਉਨ੍ਹਾਂ ਦੀ ਸਰਕਾਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਵੀ ਕੀਤੀ। ਸ੍ਰੀ ਔਜਲਾ ਨੇ ਕਿਹਾ ਕਿ ਪਾਕਿਸਤਾਨੀ ਫੌਜ ਜੰਮੂ-ਕਸ਼ਮੀਰ ਤੋਂ ਰਾਜਸਥਾਨ ਅਤੇ ਗੁਜਰਾਤ ਤੱਕ ਨਾਗਰਿਕ ਖੇਤਰਾਂ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਸਿੱਖ ਭਾਈਚਾਰੇ ਨੂੰ ਵੰਡਣ ਲਈ ਝੂਠਾ ਪ੍ਰਚਾਰ ਵੀ ਕਰ ਰਹੀ ਹੈ। ਉਹ ਇਹ ਝੂਠਾ ਪ੍ਰਚਾਰ ਕਰ ਰਹੇ ਹਨ ਕਿ ਪਾਕਿਸਤਾਨ ਫੌਜ ਸਿੱਖਾਂ ’ਤੇ ਹਮਲਾ ਨਹੀਂ ਕਰ ਰਹੀ ਹੈ ਜਦੋਂ ਕਿ ਪੁਣਛ ’ਚ ਗੁਰਦੁਆਰੇ ’ਤੇ ਹਮਲਾ ਕੀਤਾ ਹੈ,  ਜਿਥੇ ਕਈ ਸਿੱਖ ਮਾਰੇ ਗਏ ਹਨ ਅਤੇ ਜ਼ਖ਼ਮੀ ਵੀ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀ ਭਾਰਤ ਦੇ ਨਾਲ ਖੜ੍ਹੇ ਹਨ ਅਤੇ ਉਹ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਨੇ ਕਦੇ ਵੀ ਪਾਕਿਸਤਾਨੀ ਫੌਜਾਂ ਨੂੰ ਭਾਰਤ ਵਿੱਚ ਦਾਖਲ ਨਹੀਂ ਹੋਣ ਦਿੱਤਾ ਅਤੇ ਇਸ ਵਾਰ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾ ਦਾ ਮਨੋਬਲ ਉੱਚਾ ਹੈ ਅਤੇ ਉਹ ਇਸ ਪਰੀਖਿਆ ਦੇ ਸਮੇਂ ਦੌਰਾਨ ਸੀਮਾ ਸੁਰੱਖਿਆ ਬਲ ਅਤੇ ਫੌਜ ਦੇ ਨਾਲ ਖੜ੍ਹੇ ਹਨ।

Advertisement

Advertisement
Advertisement
Advertisement
Author Image

Sukhjit Kaur

View all posts

Advertisement