ਨਾਜਾਇਜ਼ ਕਲੋਨੀਆਂ ’ਤੇ ਚੱਲਿਆ ਪੀਲਾ ਪੰਜਾ
05:25 AM Mar 13, 2025 IST
Advertisement
ਐੱਨ ਪੀ ਧਵਨ
ਪਠਾਨਕੋਟ, 12 ਮਾਰਚ
ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਵਿੱਚ ਪ੍ਰਸ਼ਾਸਨ ਵੱਲੋਂ ਪੁਲੀਸ ਮੁਲਾਜ਼ਮਾਂ ਦੀ ਮੌਜੂਦਗੀ ਵਿੱਚ ਸਰਹੱਦੀ ਕਸਬੇ ਬਮਿਆਲ ਅਤੇ ਆਲੇ-ਦੁਆਲੇ ਉਸਾਰੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਨਾਜਾਇਜ਼ ਉਸਾਰੀਆਂ ਨੂੰ ਅੱਜ ਜੇਸੀਬੀ ਮਸ਼ੀਨ ਨਾਲ ਢਾਹ ਦਿੱਤਾ ਗਿਆ।
ਜ਼ਿਲ੍ਹਾ ਟਾਊਨ ਪਲਾਨਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਉਕਤ ਵਿਕਸਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਨੂੰ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ ਪੰਜ ਕਰੋੜ ਰੁਪਏ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਚਾਰ ਕਲੋਨਾਈਜ਼ਰਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਪੁਲੀਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ।
Advertisement
Advertisement
Advertisement
Advertisement