ਨਾਜਾਇਜ਼ ਮਾਈਨਿੰਗ ਰੋਕਣ ਲਈ ਦੌਰੇ ਕਰਨ ਦੀ ਹਦਾਇਤ
05:04 AM Feb 05, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 4 ਫਰਵਰੀ
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੀ ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਮਾਈਨਿੰਗ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਾਜਾਇਜ਼ ਮਾਈਨਿੰਗ ਰੋਕਣ ਲਈ ਲਗਾਤਾਰ ਫੀਲਡ ਦੌਰੇ ਕਰਨ ਅਤੇ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤਾ ਉਪਲਬਧ ਕਰਵਾਇਆ ਜਾਵੇ। ਉਨ੍ਹਾਂ ਪੁਲੀਸ ਵਿਭਾਗ ਨੂੰ ਵੀ ਮਾਈਨਿੰਗ ਵਿਭਾਗ ਨਾਲ ਪੂਰਾ ਸਹਿਯੋਗ ਦੇਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਰੇਤਾਂ ਦੀਆਂ ਨਵੀਂਆਂ ਖੱਡਾਂ ਦੀ ਨਿਸ਼ਾਨਦੇਹੀ ਕਰਕੇ ਖੁਦਾਈ ਦੌਰਾਨ ਇਕੋ ਸਿਸਟਮ ਦੀ ਸੁਰੱਖਿਆ ਯਕੀਨੀ ਬਣਾਉਣ ਨੂੰ ਕਿਹਾ। ਉਨ੍ਹਾਂ ਭੱਠਿਆਂ ਵਿੱਚ ਬਿਜਲੀ ਦੀ ਵਰਤੋਂ ਅਤੇ ਪ੍ਰਦੂਸ਼ਣ ਨਿਯੰਤਰਨ ਲਈ ਨਿਯਮ ਲਾਗੂ ਕਰਨ ਉੱਤੇ ਵੀ ਜ਼ੋਰ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ, ਮੇਜਰ ਇਰਵਨ ਕੌਰ, ਜ਼ਿਲ੍ਹਾ ਮਾਈਨਿੰਗ ਅਫ਼ਸਰ ਸਰਤਾਜ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
Advertisement
Advertisement
Advertisement