ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦੇ ਦੋਸ਼ ਹੇਠ ਨੌਜਵਾਨ ਗ੍ਰਿਫ਼ਤਾਰ
05:12 AM Feb 03, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 2 ਫਰਵਰੀ
ਪੁਲੀਸ ਨੇ ਇੱਥੋਂ ਦੇ ਨੇੜਲੇ ਪਿੰਡ ਕੁੜਾਵਾਲਾ ਤੋਂ ਦੋ ਨਾਬਾਲਿਗ ਲੜਕੀਆਂ ਨੂੰ ਭਜਾਉਣ ਵਾਲੇ ਨੌਜਵਾਨ ਨੂੰ ਗੋਰਖਪੁਰ ਉੱਤਰ ਪ੍ਰਦੇਸ਼ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬ੍ਰਿਜੇਸ਼ ਰਾਜਪੂਤ ਵਾਸੀ ਗੋਰਖਪੁਰ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਏਐੱਸਆਈ ਕੁਲਦੀਪ ਸਿੰਘ ਅਤੇ ਏ.ਐਸ.ਆਈ. ਪਰਮਜੀਤ ਸਿੰਘ ਨੈ ਦੱਸਿਆ ਕਿ ਲੰਘੀ 22 ਜਨਵਰੀ ਨੂੰ ਦੋ ਕੁੜੀਆਂ ਨੂੰ ਪਿੰਡ ਕੁੜਾਵਾਲਾ ਤੋਂ ਬ੍ਰਿਜੇਸ਼ ਰਾਜਪੂਤ ਭਜਾ ਕੇ ਲੈ ਗਿਆ ਸੀ। ਪੁਲੀਸ ਨੇ ਲੜਕੀ ਦੀ ਮਾਤਾ ਮਮਤਾ ਪਤਨੀ ਮਰਹੂਮ ਅਜੈ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਬ੍ਰਿਜੇਸ਼ ਰਾਜਪੂਤ ਖ਼ਿਲਾਫ਼ ਕੇਸ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਉਸ ਦੇ ਪਿੰਡ ਤੋਂ ਗ੍ਰਿਫ਼ਤਾਰ ਕਰ ਦੋਵੇਂ ਕੁੜੀਆਂ ਨੂੰ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।
Advertisement
Advertisement
Advertisement