ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਰਾਸ਼ਨ ਵੰਡ ਸਮਾਗਮ
06:56 AM Feb 03, 2025 IST
Advertisement
ਲੁਧਿਆਣਾ: ਇਥੇ ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਸਾਹਿਬ ਪੁਤਾਪ ਨਗਰ ਵਿੱਚ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਦੇਖ ਰੇਖ ਹੇਠ ਕਰਾਇਆ ਗਿਆ ਜਿਸ ਵਿੱਚ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਮਾਜ ਸੇਵਕ ਤੇਜਿੰਦਰ ਸਿੰਘ ਸੈਣੀ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਰਸਮ ਅਦਾ ਕੀਤੀ। ਇਸ ਮੌਕੇ ਹਰਦੀਪ ਸਿੰਘ ਗੁਰੂ ਅਤੇ ਸੁਖਵਿੰਦਰ ਸਿੰਘ ਦਹੇਲਾ ਨੇ ਸੋਹਣ ਸਿੰਘ ਗੋਗਾ ਅਤੇ ਚੇਅਰਪਰਸਨ ਕੁਲਵਿੰਦਰ ਕੌਰ ਗੋਗਾ ਦੇ ਦਿਸ਼ਾ ਨਿਰਦੇਸ਼ ਹੇਠ ਨਿਭਾਈਆਂ ਜਾ ਰਹੀਆ ਸੇਵਾਵਾਂ ਦਾ ਜ਼ਿਕਰ ਕੀਤਾ। ਇਸ ਮੌਕੇ ਐਕਟਿੰਗ ਪ੍ਰਧਾਨ ਕਮਲੇਸ਼ ਜਾਗੜਾ, ਸਰੂਪ ਸਿੰਘ ਮਠਾੜੂ, ਦਰਸ਼ਨ ਸਿੰਘ ਚਾਨੀ, ਸੁਖਵਿੰਦਰ ਸਿੰਘ ਦਹੇਲਾ, ਭਾਈ ਕੁਲਬੀਰ ਸਿੰਘ, ਸੋਨੂੰ ਮਠਾੜੂ, ਪ੍ਰੇਮ ਸਿੰਘ ਪੀਐਸ, ਬਲਵਿੰਦਰ ਸਿੰਘ ਬਿੱਲੂ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement