ਨਿਊਜ਼ੀਲੈਂਡ ਨੇ ਪਾਕਿਸਤਾਨ ਖ਼ਿਲਾਫ਼ ਇੱਕ ਰੋਜ਼ਾ ਲੜੀ 3-0 ਨਾਲ ਜਿੱਤੀ
04:28 AM Apr 06, 2025 IST
Advertisement
ਮਾਊਂਟ ਮੌਨਗਾਨੂਈ (ਨਿਊਜ਼ੀਲੈਂਡ): ਸਲਾਮੀ ਬੱਲੇਬਾਜ਼ ਆਰ. ਮਾਰਿਊ ਅਤੇ ਕਪਤਾਨ ਮਾਈਕਲ ਬ੍ਰੇਸਵੈੱਲ ਦੇ ਨੀਮ ਸੈਂਕੜਿਆਂ ਅਤੇ ਤੇਜ਼ ਗੇਂਦਬਾਜ਼ ਬੈਨ ਸੀਅਰਸ ਦੀਆਂ ਪੰਜ ਵਿਕਟਾਂ ਦੀ ਬਦੌਲਤ ਨਿਊਜ਼ੀਲੈਂਡ ਨੇ ਅੱਜ ਇੱਥੇ ਤੀਜੇ ਅਤੇ ਆਖਰੀ ਇੱਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਪਾਕਿਸਤਾਨ ਨੂੰ 43 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 3-0 ਨਾਲ ਜਿੱਤ ਲਈ ਹੈ। ਮੈਦਾਨ ਗਿੱਲਾ ਹੋਣ ਕਰਕੇ ਮੈਚ 42 ਓਵਰਾਂ ਦਾ ਕਰ ਦਿੱਤਾ ਗਿਆ ਸੀ। ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ ਨਿਊਜ਼ੀਲੈਂਡ ਨੇ ਅੱਠ ਵਿਕਟਾਂ ’ਤੇ 264 ਦੌੜਾਂ ਬਣਾਈਆਂ। ਜਵਾਬ ਵਿੱਚ ਪਾਕਿਸਤਾਨ ਦੀ ਟੀਮ 40 ਓਵਰਾਂ ਵਿੱਚ 221 ਦੌੜਾਂ ’ਤੇ ਆਊਟ ਹੋ ਗਈ। ਸੀਅਰਜ਼ ਨੇ 34 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ। ਨਿਊਜ਼ੀਲੈਂਡ ਲਈ ਬ੍ਰੇਸਵੈੱਲ ਨੇ 59, ਮਾਰਿਊ ਨੇ 58 ਅਤੇ ਡੈਰਿਲ ਮਿਸ਼ੇਲ ਨੇ 43 ਦੌੜਾਂ ਬਣਾਈਆਂ। ਪਾਕਿਸਤਾਨ ਵੱਲੋਂ ਆਕਿਬ ਜਾਵੇਦ ਸਭ ਤੋਂ ਸਫਲ ਗੇਂਦਬਾਜ਼ ਰਿਹਾ।
Advertisement
Advertisement
Advertisement
Advertisement