ਜਸਬੀਰ ਸਿੰਘ ਸੱਗੂਅੰਮ੍ਰਿਤਸਰ, 8 ਜੂਨਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜ਼ਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਕਮਿਸ਼ਨਰ ਔਲਖ ਅਤੇ ਹਲਕਾ ਪੂਰਬੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਗੋਲਡਨ ਗੇਟ ਖੇਤਰ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਂਚ ਕੀਤੀ। ਇਸ ਮੌਕੇ ਐੱਸਈ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਦੱਸਿਆ ਕਿ ਗੋਲਡਨ ਗੇਟ ਅੰਮ੍ਰਿਤਸਰ ਸ਼ਹਿਰ ਵਿੱਚ ਪ੍ਰਵੇਸ਼ ਕਰਨ ਦਾ ਮੁੱਖ ਦਰਵਾਜ਼ਾ ਹੈ ਅਤੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਗੋਲਡਨ ਗੇਟ ਦੀ ਪੇਂਟਿੰਗ ਦਾ ਕੰਮ ਪਹਿਲਾਂ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਅਧੀਨ 44 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਸੀ। ਅੱਜ ਉਨ੍ਹਾਂ ਨੇ ਵਿਧਾਇਕਾ ਜੀਵਨਜੋਤ ਕੌਰ ਦੇ ਨਾਲ ਮਿਲ ਕੇ ਉਸ ਸਥਾਨ ਦਾ ਦੌਰਾ ਕਰਕੇ ਚੱਲ ਰਹੇ ਕੰਮ ਦੀ ਜਾਂਚ ਕੀਤੀ। ਉਨ੍ਹਾਂ ਗੋਲਡਨ ਗੇਟ ਤੋਂ ਲੈ ਕੇ ਅਲਫਾ ਵਨ ਮਾਲ ਤੱਕ ਦੀ ਮੁੱਖ ਸੜਕ ਅਤੇ ਸੜਕ ਦੇ ਦੋਨੋਂ ਪਾਸਿਆਂ ਦੀ ਸਫਾਈ ਅਤੇ ਘਾਹ-ਝਾੜ ਆਦਿ ਦੀ ਕਟਾਈ ਦਾ ਵੀ ਨਿਰੀਖਣ ਕੀਤਾ।