For the best experience, open
https://m.punjabitribuneonline.com
on your mobile browser.
Advertisement

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ

05:11 AM May 10, 2025 IST
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
Advertisement

ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਜ਼ਰੂਰੀ ਵਸਤੂਆਂ ਦੀ ਅਨੈਤਿਕ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਨਜਿੱਠਣ ਲਈ ਗੰਭੀਰ ਕਦਮ ਚੁੱਕਦਿਆਂ ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤਾਂ ਦੀ ਸੁਚਾਰੂ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਦੁਆਰਾ ਅਨਾਜ ਅਤੇ ਜ਼ਰੂਰੀ ਭੋਜਨ ਵਸਤੂਆਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਅਤੇ ਹੋਰ ਬਾਲਣ, ਕੋਈ ਵੀ ਹੋਰ ਜ਼ਰੂਰੀ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਵਸਤੂਆਂ ਦੇ ਭੰਡਾਰਨ ‘ਤੇ ਸਖ਼ਤ ਪਾਬੰਦੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਸੰਪਰਕ ਨੰਬਰ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ, ਪੈਟਰੋਲ/ਡੀਜ਼ਲ) 94646-36795, ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ) 98725-01482, ਮੰਡੀ ਬੋਰਡ (ਸਬਜ਼ੀਆਂ, ਮੰਡੀ ਨਾਲ ਸਬੰਧਤ ਸਮਾਨ) 95014-87881, ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦਾ ਚਾਰਾ) 98766-22092 ਅਤੇ 98726-68175 ’ਤੇ ਸੰਪਰਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਹੁਕਮ ਜਨਤਕ ਹਿੱਤ ਵਿੱਚ ਜਾਰੀ ਕੀਤਾ ਗਿਆ ਹੈ ਅਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਮੰਨਿਆ ਜਾਵੇਗਾ। ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨ ਦੇ ਸਬੰਧਿਤ ਉਪਬੰਧਾਂ ਅਨੁਸਾਰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Advertisement

Advertisement
Advertisement
Advertisement
Author Image

Charanjeet Channi

View all posts

Advertisement