ਨੌਜਵਾਨ ਦੀ ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ
07:02 AM Jan 31, 2025 IST
Advertisement
ਪੱਤਰ ਪ੍ਰੇਰਕ
ਕਪੂਰਥਲਾ, 30 ਜਨਵਰੀ
ਇਥੇ ਇੱਕ ਨੌਜਵਾਨ ਨੂੰ ਰੋਕ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਔਜਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਕੰਮ ’ਤੇ ਜਾ ਰਿਹਾ ਸੀ। ਇਸੇ ਦੌਰਾਨ ਰਸਤੇ ’ਚ ਉਸ ਨੂੰ ਸੁਖਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਆ ਕੇ ਘੇਰ ਲਿਆ ਤੇ ਉਸ ਦੀ ਕੁੱਟਮਾਰ ਕੀਤੀ। ਇਸ ਸਬੰਧੀ ਪੁਲੀਸ ਨੇ ਸੁਖਪਾਲ ਸਿੰਘ ਉਰਫ਼ ਰੋਜੀ਼ੀ ਪੁੱਤਰ ਗੁਰਸੇਵਕ ਸਿੰਘ ਵਾਸੀ ਬੂਹ ਤੇ ਚਾਰ ਅਣਪਛਾਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
Advertisement