ਨੌਜਵਾਨ ਦੀ ਲਾਸ਼ ਮਿਲੀ
ਜਲੰਧਰ: ਇੱਕ ਪਰਵਾਸੀ ਵਿਅਕਤੀ ਦੇ ਪੁੱਤਰ ਦੀ ਲਾਸ਼ ਵਾਰਡ ਨੰਬਰ 18 ਵਿੱਚੋਂ ਲੰਘਦੀ ਰੇਲਵੇ ਲਾਈਨ ਦੇ ਨੇੜੇ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ। ਇਸ ਮੌਕੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਇੱਕ ਕੁੜੀ ਉਸ ਨੂੰ ਫ਼ੋਨ ਕਰਦੀ ਸੀ। ਜਦੋਂ ਕੁੜੀ ਦੇ ਪਰਿਵਾਰ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਉਸਦੇ ਪਰਿਵਾਰਕ ਮੈਂਬਰਾਂ ਨੇ ਪੁੱਤਰ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ ਤੇ ਅੱਜ ਦੁਪਹਿਰ ਉਸਦੀ ਲਾਸ਼ ਰੇਲਵੇ ਲਾਈਨ ਦੇ ਨੇੜੇ ਇੱਕ ਦਰੱਖਤ ਨਾਲ ਲਟਕਦੀ ਮਿਲੀ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਜਾਂਚ ਲਈ ਮੌਕੇ ’ਤੇ ਪਹੁੰਚੀ। ਉਨ੍ਹਾਂ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਰਾਹੁਲ (20) ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦੇ ਬਹਿਰਾਈਚ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਪਿਤਾ ਬੈਜਨਾਥ ਨੇ ਦੱਸਿਆ ਕਿ ਉਹ ਦਿਲਕੁਸ਼ਾ ਮਾਰਕੀਟ ਵਿੱਚ ਮੈਡੀਕਲ ਦੀ ਦੁਕਾਨ ’ਤੇ ਕੰਮ ਕਰਦਾ ਸੀ। ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। -ਪੱਤਰ ਪ੍ਰੇਰਕ