ਪਟਿਆਲਾ ਸ਼ਹਿਰ ’ਚ ਦਿਨ ਵੇਲੇ ਭਾਰੀ ਵਾਹਨਾਂ ਦਾ ਦਾਖ਼ਲਾ ਬੰਦ
05:58 AM Feb 07, 2025 IST
Advertisement
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 6 ਫਰਵਰੀ
ਏਡੀਸੀ-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਈਸ਼ਾ ਸਿੰਗਲ ਨੇ ਪਟਿਆਲਾ ਸ਼ਹਿਰ ਦੇ ਕੁਝ ਖੇਤਰਾਂ ’ਚ ਦਿਨ ਵੇਲੇ ਭਾਰੀ ਵਾਹਨਾਂ ਦੀ ਆਮਦ ’ਤੇ ਪਾਬੰਦੀ ਲਾਈ ਹੈ। ਇਸ ਤਹਿਤ ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਪੁਰਾਣਾ ਬੱਸ ਸਟੈਂਡ ਤੋਂ ਫੁਆਰਾ ਚੌਕ (ਦਿ ਮਾਲ ਰੋਡ), ਫੁਆਰਾ ਚੌਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨ ਦਾਖਲ ਨਹੀਂ ਹੋ ਸਕਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹਿਰ ’ਚ ਆਵਜਾਈ ਵਧੇਰੇ ਵਧ ਗਈ ਹੈ ਜਿਸ ਦੌਰਾਨ ਵਧੇਰੇ ਭਾਰੀ ਵਾਹਨਾ ਦਾ ਵੀ ਸ਼ਹਿਰ ਦੇ ਅੰਦਰ ਆਉਣਾ ਜਾਣਾ ਲੱਗਿਆ ਰਹਿੰਦਾ ਹੈ। ਇਸ ਕਰਕੇ ਟਰੈਫਿਕ ਜਾਮ ਲੱਗ ਜਾਂਦਾ ਹੈ। ਇਸ ਕਰਕੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਦਿਨ ਦੇ ਸਮੇਂ ਆਮਦ ’ਤੇ ਪਾਬੰਦੀ ਲਾਈ ਗਈ ਹੈ।
Advertisement
Advertisement