ਪਟੇਲ ਕਾਲਜ ’ਚ ਐੱਨਐੱਸਐੱਸ ਕੈਂਪ ਸਮਾਪਤ
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 30 ਜਨਵਰੀ
ਇੱਥੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਅਤੇ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ, ਪ੍ਰੋ. ਵੰਦਨਾ ਗੁਪਤਾ, ਅਵਤਾਰ ਸਿੰਘ, ਗਗਨਦੀਪ ਕੌਰ, ਦਲਜੀਤ ਸਿੰਘ ਅਤੇ ਨੰਦਿਤਾ ਦੀ ਅਗਵਾਈ ਹੇਠ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਸਮਾਪਤੀ ਕੀਤੀ ਗਈ। ਸਮਾਪਤੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਦਿਲਾਵਰ ਸਿੰਘ ਅਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਪਹੁੰਚੇ। ‘ਸਰਵੋਤਮ ਵਲੰਟੀਅਰ’ ਦੇ ਤੌਰ ਉੱਤੇ ਗੁਰਪ੍ਰੀਤ ਸਿੰਘ, ਰਮਨਪ੍ਰੀਤ ਕੌਰ ਅਤੇ ਅਮਨਦੀਪ ਕੌਰ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ ਜਦਕਿ ਮੁਕਾਬਲਿਆਂ ਦੇ ਜੇਤੂਆਂ ਅਤੇ 150 ਵਾਲੰਟੀਅਰਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਰਾਜੀਵ ਬਾਹੀਆ ਡਾਇਰੈਕਟਰ ਪੀ.ਆਈ.ਐੱਮ.ਟੀ., ਡਾ. ਮਨਦੀਪ ਕੌਰ, ਡਾ. ਅਰੁਣ ਜੈਨ, ਡਾ. ਗੁਰਨਿੰਦਰ ਸਿੰਘ, ਡਾ. ਹਰਿੰਦਰਪਾਲ ਕੌਰ, ਡਾ. ਐੱਸ. ਐੱਸ. ਰਾਣਾ, ਡਾ. ਨਵਨੀਤ ਕੌਰ, ਡਾ. ਪਵਨਦੀਪ ਕੌਰ, ਡਾ. ਮਿੰਕੀ, ਮੰਜੂ ਬਾਲਾ ਕਲਰਕ ਤੇ ਹਰਪ੍ਰੀਤ ਸਿੰਘ ਕੋਚ ਆਦਿ ਸ਼ਾਮਲ ਸਨ।