ਪਠਾਣਮਾਜਰਾ ਵੱਲੋਂ 30 ਲੱਖ ਦੇ ਪ੍ਰਾਜੈਕਟ ਦਾ ਉਦਘਾਟਨ
ਸਰਬਜੀਤ ਸਿੰਘ ਭੰਗੂ
ਸਨੌਰ, 15 ਅਪਰੈਲ
ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਮਿਥੇ ਟੀਚੇ ਨਾਲ ਜਿੱਥੇ ਸਿੱਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਪ੍ਰਦਾਨ ਹੋਵੇਗੀ, ਉੱਥੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਮਿਆਰਾਂ ਦੇ ਅਨੁਕੂਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਸਨੌਰ ’ਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲਾਂ ਸਮੇਤ ਨੇੜਲੇ ਪਿੰਡ ਭਾਂਖਰ ਵਿਚਲੇ ਸਕੂਲ ਦੇ 30 ਲੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ ਕੀਤਾ। ਜਿਸ ਦੌਰਾਨ ਚਾਰਦੀਵਾਰੀ ਅਤੇ ਨਵੀਨੀਕਰਨ ਕੀਤੇ ਪਖਾਨਿਆਂ ਅਤੇ ਨਵੇਂ ਡੀਜੀਟਲ ਅਤੇ ਏਸੀ ਕਲਾਸ ਰੂਮ ਬਣਾਏ ਗਏ ਹਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਵਿਲੱਖਣ ਬਦਲਾਅ ਆਏ ਹਨ। ਨਵੇਂ ਯੁੱਗ ਦੇ ਤਕਨੀਕੀ ਅਤੇ ਬੁਨਿਆਦੀ ਢਾਂਚਿਆਂ ਨਾਲ ਸਕੂਲਾਂ ਨੂੰ ਲੈਸ ਕਰਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪਠਾਣਮਾਜਰਾ ਨੇ ਕਿਹਾ, ‘‘ਮਾਨ ਸਰਕਾਰ ਦਾ ਮਕਸਦ ਪੰਜਾਬ ਨੂੰ ਹੱਸਦਾ,ਵਸਦਾ ਅਤੇ ਰੰਗਲਾ ਪੰਜਾਬ ਬਣਾਉਣਾ ਹੈ, ਇਹ ਤਾਹੀਓ ਸੰਭਵ ਹੋਵੇਗਾ ਜੇਕਰ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਆ ਵਿੱਚ ਸਮਰੱਥ ਬਣਾ ਸਕਾਂਗੇ। ਸਿੱਖਿਆ ਕ੍ਰਾਂਤੀ ਅਭਿਆਨ ਦੇ ਮੱਦੇਨਜ਼ਰ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।’’ ਇਸ ਮੌਕੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਸਮੇਤ ਪਿੰਡ ਵਾਸੀ ਅਤੇ ਪਾਰਟੀ ਅਹੁਦੇਦਾਰਾਂ ਵੀ ਮੌਜੂਦ ਸਨ।