For the best experience, open
https://m.punjabitribuneonline.com
on your mobile browser.
Advertisement

ਪਠਾਨਕੋਟ ਜ਼ਿਲ੍ਹੇ ਵਿੱਚ ਅਤਿਸ਼ਬਾਜ਼ੀ ਚਲਾਉਣ ’ਤੇ ਪਾਬੰਦੀ

05:06 AM May 09, 2025 IST
ਪਠਾਨਕੋਟ ਜ਼ਿਲ੍ਹੇ ਵਿੱਚ ਅਤਿਸ਼ਬਾਜ਼ੀ ਚਲਾਉਣ ’ਤੇ ਪਾਬੰਦੀ
Advertisement

ਪੱਤਰ ਪ੍ਰੇਰਕ
ਪਠਾਨਕੋਟ, 8 ਮਈ
ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਮੌਕ ਡਰਿੱਲਾਂ ਕੀਤੀਆਂ ਜਾ ਰਹੀਆਂ ਹਨ। ਆਮ ਤੌਰ ’ਤੇ ਦੇਖਣ ਵਿੱਚ ਆਇਆ ਹੈ ਕਿ ਵਿਆਹ-ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਧਾਰਮਿਕ ਉਤਸਵਾਂ ਦੌਰਾਨ ਲੋਕਾਂ ਵੱਲੋਂ ਅਤਿਸ਼ਬਾਜ਼ੀ ਜਿਸ ਵਿੱਚ ਬੰਬ ਤੇ ਹਵਾਈ ਪਟਾਕਿਆਂ ਆਦਿ ਦੀ ਭਰਪੂਰ ਵਰਤੋਂ ਕੀਤੀ ਜਾ ਰਹੀ ਹੈ। ਅਜਿਹੇ ਪਟਾਕਿਆਂ ਦੇ ਸ਼ੋਰ-ਸ਼ਰਾਬੇ ਨਾਲ ਲੋਕਾਂ ਵਿੱਚ ਡਰ ਪੈਦਾ ਹੁੰਦਾ ਹੈ ਜਿਸ ਨਾਲ ਅਮਨ, ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਵਿਗੜਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਕਰਕੇ ਆਮ ਪਬਲਿਕ ਵੱਲੋਂ ਚਲਾਈ ਜਾਣ ਵਾਲੀ ਅਤਿਸ਼ਬਾਜੀ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।

Advertisement

Advertisement
Advertisement
Advertisement
Author Image

Harpreet Kaur

View all posts

Advertisement