ਪਤਿਆਲਾਂ ਵਿੱਚ ਵਣ ਮਹਾਂਉਤਸਵ ਮਨਾਇਆ
05:48 AM Jul 07, 2025 IST
Advertisement
ਘਨੌਲੀ: ਅੱਜ ਇੱਥੇ ਨੇੜਲੇ ਪਿੰਡ ਪਤਿਆਲਾਂ ਵਿੱਚ ਰੋਟਰੀ ਕਲੱਬ ਰੂਪਨਗਰ ਵੱਲੋਂ ਗਰਾਮ ਪੰਚਾਇਤ ਪਤਿਆਲਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਣ ਮਹਾਂਉਤਸਵ ਮਨਾਇਆ ਗਿਆ। ਇਸ ਦੌਰਾਨ ਰੋਟਰੀ ਕਲੱਬ ਦੇ ਪ੍ਰਧਾਨ ਸੁਧੀਰ ਕੁਮਾਰ ਸ਼ਰਮਾ, ਸਕੱਤਰ ਅੰਕੁਰ ਵਾਹੀ ਅਤੇ ਸਰਪੰਚ ਸਮਸ਼ੇਰ ਸਿੰਘ ਦੀ ਦੇਖ ਰੇਖ ਅਧੀਨ ਸਤਲੁਜ ਦਰਿਆ ਦੇ ਕੰਢੇ ਪੌਦੇ ਲਗਾਏ ਗਏ। ਇਸ ਦੌਰਾਨ ਮੁੱਖ ਮਹਿਮਾਨ ਡਾ. ਆਰਐੱਸ ਪਰਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਤਲੁਜ ਦਰਿਆ ਦੇ ਕੰਢੇ ਪੌਦੇ ਲਗਾਉਣ ਨਾਲ ਪਿੰਡ ਦੀ ਸੁੰਦਰਤਾ ਵਿੱਚ ਹੋਰ ਵਾਧਾ ਹੋਵੇਗਾ ਅਤੇ ਆਲੇ ਦੁਆਲੇ ਦਾ ਵਾਤਾਵਰਨ ਵੀ ਸ਼ੁੱਧ ਹੋਵੇਗਾ। ਇਸ ਮੌਕੇ ਸਰਪੰਚ ਸਮਸ਼ੇਰ ਸਿੰਘ, ਪੰਚ ਜਰਨੈਲ ਸਿੰਘ, ਮਨਜੀਤ ਕੌਰ, ਹਰਵਿੰਦਰ ਕੌਰ, ਜਸਵਿੰਦਰ ਸਿੰਘ, ਬਖਸ਼ੀਸ਼ ਸਿੰਘ, ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਤੇਜਾ ਸਿੰਘ, ਜਗਤਾਰ ਪਤਿਆਲਾਂ, ਕਮਲਜੀਤ ਕੌਰ, ਮੀਨਾ ਰਾਣੀ, ਜਗਜੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement
Advertisement