ਪਤੀ-ਪਤਨੀ ਦੀਆਂ ਲਾਸ਼ਾਂ ਬਰਾਮਦ

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਕਤੂਬਰ
ਇਥੋਂ ਦੇ ਪ੍ਰਹਿਲਾਦਪੁਰ ਖੇਤਰ ਦੇ ਇਕ ਘਰ ਵਿਚੋਂ ਪਤੀ ਤੇ ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਦੋਵਾਂ ਦੇ ਸਰੀਰ ‘ਤੇ ਚਾਕੂ ਦੇ ਨਿਸ਼ਾਨ ਮਿਲੇ ਹਨ।ਪੁਲੀਸ ਨੂੰ ਸ਼ੱਕ ਹੈ ਕਿ ਪਹਿਲੇ ਪਤੀ ਨੇ ਪਤਨੀ ਦੀ ਹੱਤਿਆ ਕੀਤੀ ਤੇ ਫਿਰ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਦੋਵੇਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਮ੍ਰਿਤਕਾਂ ਦੀ ਪਛਾਣ ਆਕਾਸ਼ (32) ਤੇ ਭਾਵਨਾ (29) ਵਜੋਂ ਹੋਈ ਹੈ। ਉਨ੍ਹਾਂ ਦੇ ਵਿਆਹ ਨੂੰ ਛੇ ਸਾਲ ਹੋਏ ਸਨ ਤੇ ਉਨ੍ਹਾਂ ਦਾ 5 ਸਾਲ ਦਾ ਇਕ ਪੁੱਤਰ ਵੀ ਹੈ। ਕਿਰਾਏ ਦੇ ਮਕਾਨ ਵਿੱਚ ਰਹਿੰਦੇ ਪਤੀ-ਪਤਨੀ ਖੂਨ ਨਾਲ ਭਿੱਜੇ ਪਏ ਮਿਲੇ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪਤੀ ਦੇ ਪੇਟ ‘ਤੇ ਜਦਕਿ ਪਤਨੀ ਦੀ ਗਰਦਨ’ ਤੇ ਚਾਕੂ ਨਾਲ ਵਾਰ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਤਨੀ ਅਲੀਗੜ੍ਹ ਤੋਂ ਭਾਜਪਾ ਵਿਧਾਇਕ ਦੀ ਭੈਣ ਹੈ। ਪੁਲੀਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਇਸ ਮਾਮਲੇ ਦੀ ਨਿਰੰਤਰ ਜਾਂਚ ਕਰ ਰਹੀ ਹੈ। ਪੁਲੀਸ ਕਮਿਸ਼ਨਰ ਚਿੰਨਮਯ ਬਿਸਵਾਲ ਨੇ ਦੱਸਿਆ ਕਿ ਕਮਰੇ ’ਚ ਇਕ ਲਹੂ ਲੱਗੀ ਸਬਜ਼ੀ ਦਾ ਚਾਕੂ ਵੀ ਮਿਲਿਆ ਸੀ।ਉਨ੍ਹਾਂ ਦੱਸਿਆ ਕਿ ਜੋੜੇ ਨੂੰ ਅਪੋਲੋ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Tags :