ਪਦਮਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਦਾ ਸਨਮਾਨ
04:11 AM Feb 04, 2025 IST
Advertisement
ਲੁਧਿਆਣਾ (ਗੁਰਿੰਦਰ ਸਿੰਘ): ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਨੂੰ ਭਾਰਤ ਸਰਕਾਰ ਵੱਲੋਂ ਪਦਮਸ੍ਰੀ ਦੇਣ ਦਾ ਐਲਾਨ ਕਰਨ ’ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਬਾਬਾ ਦੀਪ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿੱਚ ਕਰਵਾਏ ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਸੁਹਾਣਾ ਅਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਹੀਰਾ ਸਿੰਘ ਗਾਬੜੀਆ, ਪ੍ਰਧਾਨ ਬਾਬਾ ਅਜੀਤ ਸਿੰਘ, ਮਾਤਾ ਵਿਪਨਪ੍ਰੀਤ ਕੌਰ, ਬੱਬੂ ਖਾਲਸਾ, ਤਜਿੰਦਰ ਸਿੰਘ ਡੰਗ, ਮਨਿੰਦਰ ਸਿੰਘ ਆਹੂਜਾ, ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਕਲਗੀਧਰ ਅਤੇ ਹਰਪ੍ਰੀਤ ਸਿੰਘ ਬੇਦੀ, ਜਸਦੀਪ ਸਿੰਘ ਕਾਉਂਕੇ ਆਦਿ ਨੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਨੂੰ ਸਿਰੋਪਾਓ, ਦੋਸ਼ਾਲਾ, ਸ੍ਰੀ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕਰ ਕੇ ਸਨਮਾਨਿਤ ਕੀਤਾ।
Advertisement
Advertisement
Advertisement