ਖੇਤਰੀ ਪ੍ਰਤੀਨਿਧਪਟਿਆਲਾ, 10 ਅਪਰੈਲ‘ਪਟਿਆਲਾ ਮੀਡੀਆ ਕਲੱਬ’ ਦੀ ਅੱਜ ਅੱਜ ਹੋਈ ਚੋਣ ਦੌਰਾਨ ਪਰਮੀਤ ਸਿੰਘ ਨੂੰ ਕਲੱਬ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ। ਚੋਣ ਨਤੀਜਿਆਂ ਦਾ ਐਲਾਨ ਕਰਦਿਆਂ ਮੁੱਖ ਚੋਣ ਅਫ਼ਸਰ ਉਜਾਗਰ ਸਿੰਘ, ਸਹਾਇਕ ਚੋਣ ਅਫ਼ਸਰ ਕੁਲਜੀਤ ਸਿੰਘ ਤੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਪ੍ਰਧਾਨ ਸਮੇਤ ਸਾਰੇ 12 ਅਹੁਦੇਦਾਰ ਸਰਬਸੰਮਤੀ ਨਾਲ ਚੁਣੇ ਗਏ ਹਨ, ਜਿਨ੍ਹਾਂ ਵਿਚ ਖੁਸ਼ਵੀਰ ਸਿੰਘ ਤੂਰ ਸਕੱਤਰ ਜਨਰਲ, ਕੁਲਵੀਰ ਸਿੰਘ ਧਾਲੀਵਾਲ ਖ਼ਜ਼ਾਨਚੀ, ਧਰਮਿੰਦਰ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਅਤੇ ਸੁਰੇਸ਼ ਕਾਮਰਾ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਔਲਖ ਸਕੱਤਰ, ਜਤਿੰਦਰ ਗਰੋਵਰ, ਅਨੂ ਅਲਬਰਟ, ਕਮਲ ਦੁਆ ਤੇ ਪ੍ਰੇਮ ਵਰਮਾ ਨੂੰ ਜੁਆਇੰਟ ਸਕੱਤਰ, ਜਦੋਂਕਿ ਰਣਜੀਤ ਸਿੰਘ ਰਾਣਾ ਰੱਖੜਾ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ ਹੈ।ਇਸ ਮੌਕੇ ਰਵੇਲ ਸਿੰਘ ਭਿੰਡਰ, ਸਰਬਜੀਤ ਸਿੰਘ ਭੰਗੂ, ਗੁਰਪ੍ਰੀਤ ਸਿੰਘ ਚੱਠਾ, ਅਮਨ ਸੂਦ ਤੇ ਨਵਦੀਪ ਢੀਂਗਰਾ ’ਤੇ ਆਧਾਰਿਤ ਕਲੱਬ ਦੇ ਪੰਜ ਸਾਬਕਾ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਸ਼ਾਮਲ ਰਹੇ। ਕਲੱਬ ’ਚ ਹਮੇਸ਼ਾ ਹੀ ਵਿਸ਼ੇਸ਼ ਭੂਮਿਕਾ ਨਿਭਾਉਂਦੇ ਰਹੇ ਨਵੇਂ ਪ੍ਰਧਾਨ ਪਰਮੀਤ ਸਿੰਘ ਨੇ ਚੋਣ ਮੰਗਰੋਂ ਕਿਹ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।