ਪਾਇਲ: ਸੁਸਾਇਟੀਆਂ ਨੂੰ ਖਾਦ ਭੇਜਣ ਦੀ ਮੰਗ
04:34 AM Feb 05, 2025 IST
Advertisement
ਪਾਇਲ: ਦਿ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਜਰਗੜੀ ਦੇ ਸਾਬਕਾ ਪ੍ਰਧਾਨ ਮਾ. ਕੇਵਲ ਸਿੰਘ ਨੇ ਦੱਸਿਆ ਕਿ ਕਿਸਾਨ ਯੂਰੀਆ ਖਾਦ ਦੀ ਸਪਲਾਈ ਦੀ ਸਮੇਂ ਤੋਂ ਕਿੱਲਤ ਮਹਿਸੂਸ ਕਰ ਰਹੇ ਹਨ ਕਿਉਂਕਿ ਮਾਰਕਫੈੱਡ ਨੇ ਦਸੰਬਰ ਤੋਂ ਬਾਅਦ ਖੇਤੀਬਾੜੀ ਸੁਸਾਇਟੀਆਂ ਨੂੰ ਯੂਰੀਆ ਸਪਲਾਈ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਨਕਦ ਯੂਰੀਆ ਨਹੀਂ ਖਰੀਦ ਸਕਦੇ, ਉਨ੍ਹਾਂ ਦੀ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਸੁਸਾਇਟੀਆਂ ਨੂੰ ਖਾਦਾਂ ਦੀ ਕੁੱਲ ਸਪਲਾਈ ਦਾ 80 ਪ੍ਰਤੀਸ਼ਤ ਹਿੱਸਾ ਖੇਤੀਬਾੜੀ ਸੁਸਾਇਟੀਆਂ ਨੂੰ ਸਪਲਾਈ ਕੀਤਾ ਜਾਵੇ। ਇਸ ਮੌਕੇ ਜਰਗੜੀ ਖੇਤੀਬਾੜੀ ਸੁਸਾਇਟੀ ਦੇ ਪ੍ਰਬੰਧਕ ਕਮੇਟੀ ਮੈਂਬਰ ਤਾਰਾ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ ਤੇ ਗੁਰਜੀਤ ਸਿੰਘ ਨੇ ਵੀ ਸਰਕਾਰ ਨੂੰ ਸੁਸਾਇਟੀਆਂ ਨਾਲ ਜੁੜੇ ਕਿਸਾਨਾਂ ਵੱਲ ਧਿਆਨ ਦੇਣ ਲਈ ਆਖਿਆ। -ਪੱਤਰ ਪ੍ਰੇਰਕ
Advertisement
Advertisement
Advertisement