ਪਾਕਿਸਤਾਨ ਦੇ ਰਾਜਦੂਤ ਨੂੰ ਲਾਸ ਏਂਜਲਸ ਵਿੱਚ ਦਾਖ਼ਲੇ ਤੋਂ ਇਨਕਾਰ
04:38 AM Mar 12, 2025 IST
Advertisement
ਇਸਲਾਮਾਬਾਦ, 11 ਮਾਰਚ
ਅਮਰੀਕੀ ਅਧਿਕਾਰੀਆਂ ਨੇ ਤੁਰਕਮੇਨਿਸਤਾਨ ’ਚ ਪਾਕਿਸਤਾਨ ਦੇ ਰਾਜਦੂਤ ਨੂੰ ਲਾਸ ਏਂਜਲਸ ਵਿੱਚ ਦਾਖ਼ਲਾ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਨੂੰ ਡਿਪੋਰਟ ਕਰ ਦਿੱਤਾ। ‘ਦਿ ਨਿਊਜ਼’ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਤੁਰਕਮੇਨਿਸਤਾਨ ਲਈ ਪਾਕਿਸਤਾਨ ਦੇ ਰਾਜਦੂਤ ਕੇਕੇ ਵਗਾਨ ਜਿਨ੍ਹਾਂ ਕੋਲ ਵੈਧ ਵੀਜ਼ਾ ਤੇ ਹੋਰ ਲੋੜੀਂਦੇ ਦਸਤਾਵੇਜ਼ ਸਨ, ਨੂੰ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਲਾਸ ਏਂਜਲਸ ਦੇ ਹਵਾਈ ਅੱਡੇ ’ਤੇ ਰੋਕਿਆ ਗਿਆ। ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ, ‘‘ਉਨ੍ਹਾਂ ਦੀ ਇਮੀਗ੍ਰੇਸ਼ਨ ’ਚ ਕੋਈ ਕਮੀ ਰਹਿਣ ਕਾਰਨ ਉਨ੍ਹਾਂ ਨੂੰ ਡਿਪੋਰਟ ਕਰ ਦਿੱਤਾ ਗਿਆ।’’ ਵਿਦੇਸ਼ ਦਫ਼ਤਰ ਨੇ ਰਾਜਦੂਤ ਵਗਾਨ ਦੇ ਨਿੱਜੀ ਦੌਰੇ ’ਤੇ ਅਮਰੀਕਾ ਜਾਣ ਦੀ ਪੁਸ਼ਟੀ ਕੀਤੀ ਹੈ। ਦਫ਼ਤਰ ਨੇ ਕਿਹਾ ਕਿ ਵਿਦੇਸ਼ ਮੰਤਰਾਲਾ ਮਾਮਲੇ ਦੀ ਜਾਂਚ ਕਰ ਰਿਹਾ ਹੈ। ਵਿਦੇਸ਼ ਦਫ਼ਤਰ ਨੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਕਿਆਸਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ। -ਪੀਟੀਆਈ
Advertisement
Advertisement
Advertisement
Advertisement