ਪਾਵਰਕੌਮ ਦਾ ਡਿਪਟੀ ਚੀਫ ਇੰਜਨੀਅਰ ਤੇ ਲਾਈਨਮੈਨ ਰਿਸ਼ਵਤ ਲੈਂਦੇ ਕਾਬੂ
04:22 AM Feb 02, 2025 IST
Advertisement
ਹਰਪ੍ਰੀਤ ਕੌਰ
ਹੁਸ਼ਿਆਰਪੁਰ, 1 ਫਰਵਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪਾਵਰਕੌਮ ਦੀ ਡਿਵੀਜ਼ਨ ਦਫ਼ਤਰ ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜਨੀਅਰ ਲਖਵੀਰ ਸਿੰਘ ਵਾਸੀ ਜਗਤ ਐਵੇਨਿਊ ਪਿੰਡ ਹਰਦੋਥਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
Advertisement