ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ
ਪੱਤਰ ਪ੍ਰੇਰਕ
ਸਮਰਾਲਾ, 13 ਅਪਰੈਲ
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿੱਚ ਹੋਈ ਜਿਸ ਵਿੱਚ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲਿਆਂ ਤੇ ਆਉਣ ਵਾਲੇ ਭਵਿੱਖੀ ਸੰਘਰਸ਼ਾਂ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਗਿਆ। ਸਭ ਤੋਂ ਪਹਿਲਾਂ ਵਿੱਛੜ ਗਏ ਸਾਥੀਆਂ/ਪਰਿਵਾਰਕ ਮੈਂਬਰਾਂ ਵਿੱਚ ਬਿਹਾਰੀ ਲਾਲ ਸੱਦੀ ਅਤੇ ਮਲਕੀਤ ਸਿੰਘ ਹੀਰਾਂ ਬੇਵਕਤੀ ਮੌਤ ’ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮਗਰੋਂ ਸਕਿੰਦਰ ਸਿੰਘ ਪ੍ਰਧਾਨ ਨੇ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜੋ ਵਾਰ ਵਾਰ ਪੈਨਸ਼ਨਰਾਂ ਨੂੰ ਮੀਟਿੰਗਾਂ ਲਈ ਸਮਾਂ ਦੇ ਕੇ ਮੁਕਰ ਰਹੇ ਹਨ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਜਿਨ੍ਹਾਂ ਵਿੱਚ ਪੇ ਕਮਿਸ਼ਨ ਦੀ ਸਿਫਾਰਸ਼ ਅਨੁਸਾਰ 31- 12-2015 ਤੋਂ ਪਹਿਲਾਂ ਦੇ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2.59 ਦੇ ਫਾਰਮੂਲੇ ਅਨੁਸਾਰ ਪੈਨਸ਼ਨ ਦੀ ਸੁਧਾਈ ਕਰਨਾ, ਮੈਡੀਕਲ ਕੈਸ਼ਲੈਸ ਸਕੀਮ ਚਾਲੂ ਕਰਨਾ, ਪੇ ਸਕੇਲ ਦੇ ਬਕਾਏ ਦੇਣੇ, ਮੈਡੀਕਲ ਭੱਤਾ 2000 ਕਰਨਾ, ਡੀ. ਏ. ਦੀਆਂ ਪੈਡਿੰਗ ਕਿਸਤਾਂ ਜਾਰੀ ਕਰਨਾ ਅਤੇ ਏਰੀਅਰ ਦੇਣਾ, ਬਿਜਲੀ ਵਰਤੋਂ ਵਿੱਚ ਰਿਆਇਤ ਦੇਣ ਸਬੰਧੀ ਆਦਿ ਮੰਗਾਂ ਹਨ। ਉਨ੍ਹਾਂ ਅੱਗੇ ਕਿਹਾ ਕਿ 15 ਮਈ ਨੂੰ ਰੋਪੜ ਸਰਕਲ ਦੀ ਚੋਣ ਹੋਣ ਜਾ ਰਹੀ ਹੈ, ਉਸ ਸਬੰਧੀ ਡੈਲੀਗੇਟ ਨਾਮਜ਼ਦ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ।
ਮੀਟਿੰਗ ਨੂੰ ਪ੍ਰੇਮ ਸਿੰਘ, ਜੁਗਲ ਕਿਸ਼ੋਰ ਸਾਹਨੀ, ਦਰਸ਼ਨ ਸਿੰਘ, ਜਗਤਾਰ ਸਿੰਘ, ਪ੍ਰੇਮ ਕੁਮਾਰ ਸਰਕਲ ਆਗੂ, ਭੁਪਿੰਦਰਪਾਲ ਸਿੰਘ ਚਹਿਲਾਂ, ਸੁਰਜੀਤ ਵਿਸ਼ਾਦ, ਦਰਸ਼ਨ ਸਿੰਘ ਕੋਟਾਲਾ, ਮਹੇਸ਼ ਕੁਮਾਰ ਖਮਾਣੋਂ, ਅਮਰਜੀਤ ਸਿੰਘ ਮਾਛੀਵਾੜਾ, ਰਾਮੇਸ਼ ਕੁਮਾਰ ਮਾਛੀਵਾੜਾ, ਰਾਜਿੰਦਰਪਾਲ ਵਡੇਰਾ, ਪ੍ਰੇਮ ਚੰਦ ਤੇ ਹੋਰਨਾਂ ਨੇ ਸੰਬੋਧਨ ਕੀਤਾ।