ਖੇਤਰੀ ਪ੍ਰਤੀਨਿਧਧੂਰੀ, 10 ਜੂਨਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਦੇ ਪੈਨਸ਼ਨਰਾਂ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਗੇਟ ਰੈਲੀ ਕੀਤੀ, ਜਿਸਦੀ ਪ੍ਰਧਾਨਗੀ ਸਾਥੀ ਸੁਖਦੇਵ ਸਿੰਘ ਨੇ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ 1 ਜਨਵਰੀ 2016 ਤੋਂ ਬਾਅਦ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ ਵੀ ਏਰੀਅਰ ਤੁਰੰਤ ਦਿੱਤਾ ਜਾਵੇ, ਲੀਵ ਇਨ ਕੈਸ਼ਮੈਂਟ ਦੀਆਂ ਕਿਸ਼ਤਾਂ ਵਿੱਚ ਦੇਣ ਦੀ ਬਜਾਇ ਸਾਰਾ ਲੀਵ ਇਨਕੈਸ਼ਮੈਂਟ ਇਕਮੁਸ਼ਤ ਦਿੱਤਾ ਜਾਵੇ, ਪੰਜਾਬ ਦੇ ਪੈਨਸ਼ਨਰਾਂ ਨੂੰ ਵੀ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਵਾਂਗ 13 ਫੀਸਦੀ ਡੀਏ ਦਾ ਵਾਧਾ ਦਿੱਤਾ ਜਾਵੇ, ਪੈਨਸ਼ਨਰਾਂ ਤੇ 2.65 ਫੈਕਟਰ ਲਾਗੂ ਕੀਤਾ ਜਾਵੇ ਅਤੇ ਪੈਨਸ਼ਨਰਾਂ ਦੀਆਂ ਲਟਕ ਅਵਸਥਾ ਵਿੱਚ ਪਈਆਂ ਮੰਗਾਂ ਤੁਰੰਤ ਮੰਨੀਆਂ ਜਾਣ। ਇਸ ਮੌਕੇ ਸਰਕਲ ਆਗੂ ਕਸਤੂਰੀ ਲਾਲ, ਰਘਵਿੰਦਰ ਸਿੰਘ, ਭੂਪ ਸਿੰਘ, ਹਰਦੇਵ ਸਿੰਘ, ਅਮਰਜੀਤ ਸਿੰਘ ਅਮਨ, ਸੰਤੋਖ ਸਿੰਘ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਦਲਵੀਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ ਤੇ ਬਲਵਿੰਦਰ ਸਿੰਘ ਚਾਂਗਲੀ ਨੇ ਵੀ ਸੰਬੋਧਨ ਕੀਤਾ।