ਗੁਰਦੀਪ ਸਿੰਘ ਲਾਲੀਸੰਗਰੂਰ, 6 ਜੂਨਪਿੰਡਾਂ ਦੇ ਲੋਕਾਂ ਨੂੰ ਕਾਨੂੰਨੀ ਤੌਰ ’ਤੇ ਜਾਗਰੂਕ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟਰੈਵਲ ਵੈਨ ਨੂੰ ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਅਮ੍ਰਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ ਫੈਮਲੀ ਕੌਰਟ, ਬਲਵਿੰਦਰ ਕੁਮਾਰ, ਮਨਜਿੰਦਰ ਅਤੇ ਉਪਿੰਦਰ ਸਿੰਘ ਜੰਡੂ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀਜੇਐੱਮ. ਮਨਪ੍ਰੀਤ ਕੌਰ, ਸੀਜੇਐੱਮ, ਰੀਟਾ ਹੰਸ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ, ਰਾਜਨਦੀਪ ਕੌਰ ਬਿਲਿੰਗ ਸਿਵਲ ਜੱਜ ਜੂਨੀਅਰ ਡਵੀਜ਼ਨ, ਵਕੀਲ ਅਤੇ ਹੋਰ ਸਟਾਫ ਹਾਜ਼ਰ ਸਨ।ਇਸ ਮੌਕੇ ਦਲਜੀਤ ਕੌਰ ਸੀਜੇਐਮ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਵੈਨ 6 ਜੂਨ ਤੋਂ 19 ਜੂਨ ਤੱਕ ਜ਼ਿਲ੍ਹੇ ਦੇ ਲਗਭਗ 97 ਪਿੰਡਾਂ ਵਿੱਚ ਕਾਨੂੰਨੀ ਤੌਰ ’ਤੇ ਜਾਗਰੂਕ ਕਰਨ ਦੀ ਮੁਹਿੰਮ ਨੂੰ ਭਖਾਏਗੀ। ਕਾਨੂੰਨੀ ਮਾਹਿਰਾਂ ਦੀਆਂ ਟੀਮਾਂ ਵੱਖ-ਵੱਖ ਥਾਂਵਾਂ ਤੇ ਸੈਮੀਨਾਰ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨਗੇ।