ਪਿੰਡਾਂ ਦੀਆਂ ਲਿੰਕ ਸੜਕਾਂ ’ਤੇ ਖ਼ਰਚੇ ਜਾਣਗੇ 2873 ਕਰੋੜ: ਰਾਏ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 15 ਅਪਰੈਲ
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸਹੂਲਤਾ ਦੇਣ ਲਈ ਵਚਨਵੱਧ ਹੈ। ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ 3500 ਕਰੋੜ ਰੁਪਏ ਖ਼ਰਚਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਪਿੰਡ ਪੋਲਾ ਵਿੱਚ ਪੰਜ ਲੱਖ ਦੀ ਲਾਗਤ ਨਾਲ ਤਿਆਰ ਹੋਈ ਇੰਟਰਲੌਕ ਟਾਈਲਾਂ ਵਾਲੀ 550 ਫੁੱਟ ਲੰਬੀ ਗਲੀ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਇਹ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 2873 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਉਂਦੇ ਦੋ ਸਾਲਾਂ ਵਿੱਚ 12,581 ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਮਨਦੀਪ ਸਿੰਘ ਪੋਲਾ, ਪੰਚ ਹਰਦੀਪ ਸਿੰਘ, ਪੰਚ ਪਰਵਿੰਦਰ ਸਿੰਘ, ਪੰਚ ਸੁਰਿੰਦਰ ਸਿੰਘ, ਪ੍ਰੇਮ ਸਿੰਘ, ਭਰਪੂਰ ਸਿੰਘ, ਪੰਚ ਸਿਮਰਨਜੀਤ ਸਿੰਘ, ਪੰਚ ਪਰਵਿੰਦਰ ਕੌਰ, ਪੰਚ ਰਸ਼ਪਾਲ ਸਿੰਘ, ਓਰਵਿੰਦਰ ਸਿੰਘ, ਹਰਜੀਤ ਸਿੰਘ, ਜੀਤ ਸਿੰਘ ਅਤੇ ਸਕੱਤਰ ਰਜਿੰਦਰ ਸਿੰਘ ਮੌਜੂਦ ਸਨ।