ਲਹਿਰਾਗਾਗਾ: ਪਿੰਡ ਚੂੜਲ ਖੁਰਦ ਦੇ ਸਰਪੰਚ ਸੁਰਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਟੀਮ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ 12 ਧੀਆਂ ਦੇ ਵਿਆਹ ਕੀਤੇ ਗਏ। ਇਸ ਮੌਕੇ ਇਨ੍ਹਾਂ ਨੂੰ ਦਾਜ ਵਜੋਂ ਪੇਟੀ ਤੇ ਅਲਮਾਰੀ ਤੋਂ ਇਲਾਵਾ ਘਰੇਲੂ ਵਰਤੋਂ ਦਾ ਸਾਮਾਨ ਵੀ ਦਿੱਤਾ ਗਿਆ। ਇਸ ਸਮਾਗਮ ਵਿੱਚ ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਸੀਨੀਅਰ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। -ਪੱਤਰ ਪ੍ਰੇਰਕ