ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ
ਭਾਈ ਰੂਪਾ: ਚੇਅਰਪਰਸਨ ਮਾਤਾ ਕਰਤਾਰ ਕੌਰ ਤੇ ਉੱਪ ਚੇਅਰਪਰਸਨ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚਲ ਰਹੀ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿੱਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਦੇ ਨਾਟਕ, ਕੋਰਿਓਗ੍ਰਾਫੀ, ਲੋਕ ਗੀਤ, ਗਿੱਧਾ ਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਸੁਮਨ ਸ਼ਰਮਾ ਤੇ ਡਾਇਰੈਕਟਰ ਸਰਬਪਾਲ ਸ਼ਰਮਾ ਨੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਚੇਅਰਪਰਸਨ ਮਾਤਾ ਕਰਤਾਰ ਕੌਰ, ਉੱਪ ਚੇਅਰਪਰਸਨ ਜੰਗੀਰ ਕੌਰ ਮਲੇਸ਼ੀਆ ਨੇ ਮੁਕਾਬਲਿਆਂ ਦੌਰਾਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਅਤੇ ਕੈਂਪ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਜਗਸੀਰ ਸਿੰਘ ਸਿੱਧੂ, ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ ਖਾਈ, ਅਮਰੀਕ ਸਿੰਘ, ਅਰਸ਼ਦੀਪ ਸਿੰਘ, ਸਨਦੀਪ ਸਿੰਘ, ਕੁਲਦੀਪ ਸਿੰਘ, ਗੁਰਪ੍ਰੇਮ ਸ਼ਰਮਾ, ਰਜਨੀ ਗੁਪਤਾ, ਕੁਲਦੀਪ ਕੌਰ ਤੇ ਵੀਰਪਾਲ ਕੌਰ ਹਾਜ਼ਰ ਸਨ।-ਨਿੱਜੀ ਪੱਤਰ ਪ੍ਰੇਰਕ