ਪੁਲੀਸ ਵੱਲੋਂ ਅਮਨ-ਕਾਨੂੰਨ ਦੀ ਬਹਾਲੀ ਲਈ ਫਲੈਗ ਮਾਰਚ
05:19 AM Apr 16, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਅਪਰੈਲ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਅੱਜ ਸ਼ਹਿਰ ਦੀਆਂ ਸਾਰੀਆਂ ਕਲੋਨੀਆਂ ਵਿੱਚ ਫਲੈਗ ਮਾਰਚ ਕੀਤਾ। ਇਸ ਦੌਰਾਨ ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਦੀ ਅਗਵਾਈ ਹੇਠ ਸੈਂਕੜੇ ਪੁਲੀਸ ਮੁਲਾਜ਼ਮਾਂ ਨੇ ਵੱਖ-ਵੱਖ ਕਲੋਨੀਆਂ ਵਿੱਚ ਚੈਕਿੰਗ ਕੀਤੀ। ਇਸ ਦੌਰਾਨ ਅਪਰਾਧਕ ਪਿਛੋਕੜ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲੀਸ ਨੇ ਲੋਕਾਂ ਨੂੰ ਵੀ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਜਾਣਕਾਰੀ ਅਨੁਸਾਰ ਇਹ ਫਲੈਗ ਮਾਰਚ ਅੱਜ ਮੰਗਲਵਾਰ ਸ਼ਾਮ ਨੂੰ 6 ਵਜੇ ਤੋਂ ਰਾਤ 9 ਵਜੇ ਤੱਕ ਕੀਤਾ ਗਿਆ ਹੈ। ਇਸ ਮੌਕੇ 5 ਡੀਐੱਸਪੀ ਤੇ 11 ਐੱਸਐੱਚਓਜ਼ ਦੀ ਅਗਵਾਈ ਹੇਠ 200 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਚੈਕਿੰਗ ਕੀਤੀ ਹੈ।
Advertisement
Advertisement
Advertisement
Advertisement