ਪੁਲੀਸ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ
04:39 AM Jun 29, 2025 IST
Advertisement
ਪੱਤਰ ਪ੍ਰੇਰਕ
ਰਤੀਆ, 28 ਜੂਨ
ਰਤੀਆ ਵਿੱਚ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਡੀਐੱਸਪੀ ਰਤੀਆ ਨਰ ਸਿੰਘ ਦੀ ਅਗਵਾਈ ਹੇਠ ਪੌਦੇ ਲਗਾਉਣ, ਬੂਟੇ ਵੰਡਣ ਮਗਰੋਂ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਦਿਆਂ ਖਾਲੀ ਥਾਵਾਂ ’ਤੇ ਪੌਦੇ ਲਗਾਏ ਗਏ। ਇਸ ਮੌਕੇ ਥਾਣਾ ਸਦਰ ਦੇ ਇੰਚਾਰਜ ਸਬ-ਇੰਸਪੈਕਟਰ ਰਾਜਬੀਰ ਸਿੰਘ, ਥਾਣਾ ਸਿਟੀ ਦੇ ਇੰਚਾਰਜ ਸਬ-ਇੰਸਪੈਕਟਰ ਰਣਜੀਤ ਸਿੰਘ ਅਤੇ ਹੋਰ ਪੁਲੀਸ ਅਧਿਕਾਰੀ ਮੌਜੂਦ ਸਨ। ਪ੍ਰੋਗਰਾਮ ਦੌਰਾਨ, ਪੁਲੀਸ ਅਧਿਕਾਰੀਆਂ ਅਤੇ ਹਾਜ਼ਰ ਪਤਵੰਤਿਆਂ ਵੱਲੋਂ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਇਸ ਦੇ ਨਾਲ ਹੀ, ਪਿੰਡ ਵਾਸੀਆਂ ਅਤੇ ਪੰਚਾਇਤ ਪ੍ਰਤੀਨਿਧੀਆਂ ਨੂੰ ਪੌਦੇ ਵੰਡੇ ਗਏ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
Advertisement
Advertisement
Advertisement
Advertisement