ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਕਨਵੈਨਸ਼ਨ 2 ਫਰਵਰੀ ਨੂੰ
07:54 AM Jan 31, 2025 IST
Advertisement
ਪੱਤਰ ਪ੍ਰੇਰਕ
ਜਲੰਧਰ, 30 ਜਨਵਰੀ
ਇਥੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ 2 ਫ਼ਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਨਵੇਂ ਖੇਤੀ ਮਾਰਕੀਟਿੰਗ ਖਰੜੇ ਵਿਰੁੱਧ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਤੋਂ ਲਈ ਗਈ ਰਿਪੋਰਟ ਅਨੁਸਾਰ ਕਨਵੈਨਸ਼ਨ ਵਿੱਚ ਵੱਡੀ ਗਿਣਤੀ ਪੇਂਡੂ ਮਜ਼ਦੂਰ ਸ਼ਾਮਲ ਹੋਣਗੇ। ਕਨਵੈਨਸ਼ਨ ਨੂੰ ਮੁੱਖ ਤੌਰ ਉੱਤੇ ਪਟਿਆਲਾ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਰਣਜੀਤ ਸਿੰਘ ਅਤੇ ਸੂਬਾ ਪ੍ਰਧਾਨ ਤਰਸੇਮ ਪੀਟਰ ਸੰਬੋਧਨ ਕਰਨਗੇ। ਇਸ ਸਬੰਧੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਅਨਾਜ ਦੀ ਖ਼ਰੀਦ ’ਚ ਮੁਕੰਮਲ ਕਬਜ਼ਾ ਕਰਵਾਉਣ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ।
Advertisement
Advertisement
Advertisement