ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪੱਤਰ ਪ੍ਰੇਰਕ
ਬਠਿੰਡਾ, 20 ਸਤੰਬਰ
ਅੱਜ ਬਠਿੰਡਾ ਵਿੱਚ ਵੱਖ ਵੱਖ ਮਹਿਕਮਿਆਂ ਵਿੱਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਵੱਲੋਂ ਅੱਜ ਸਾਂਝੇ ਰੂਪ ਵਿਚ ਪੈਨਸ਼ਨਰ ਭਵਨ ਬਠਿੰਡਾ ਵਿੱਚ ਮੀਟਿੰਗ ਕਰਨ ਤੋਂ ਬਾਅਦ ਰੋਸ ਮਾਰਚ ਕੱਢ ਕੇ ਨਾਅਰੇਬਾਜ਼ੀ ਕੀਤੀ।
ਪੰਜਾਬ ਪੈਨਸ਼ਨ ਐਸੋਸੀਏਸ਼ਨ ਦੇ ਆਗੂ ਦਰਸ਼ਨ ਸਿੰਘ ਮੌੜ ਅਤੇ ਸੁਖਦੇਵ ਸਿੰਘ ਚੌਹਾਨ ਦੀ ਅਗਵਾਈ ਹੇਠ ਇਕੱਠੇ ਹੋਏ ਪੈਨਸ਼ਨਰਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਬਠਿੰਡਾ ਦੇ ਪ੍ਰਬੰਧਕੀ ਕੰਪਲੈਕਸ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵਾਰ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਮੰਗਾਂ ਮੰਨਣ ਦੀ ਬਜਾਏ ਦੇ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਜਿਸ ਦੀ ਪੈਨਸ਼ਨਰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਦੋਸ਼ ਲਗਾਏ ਕਿ ਕੈਪਟਨ ਸਰਕਾਰ ਆਪਣੇ ਵਿਧਾਇਕ ਨੂੰ ਸਲਾਹਕਾਰ ਲਗਾਉਣ ਵੇਲੇ ਖ਼ਜ਼ਾਨੇ ਦਾ ਮੂੰਹ ਖੋਲ੍ਹਦੀ ਹੈ ਜਦੋਂ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਠੋਕਰਾਂ ਖਾਣ ਲਈ ਮਜਬੂਰ ਹੈ, ਇਸ ਮੌਕੇ ਪੈਨਸ਼ਨਰਾਂ ਦੇ ਰੋਹ ਨੂੰ ਦੇਖਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੇਜੇ ਗਏ ਨੈਬ ਤਹਿਸੀਲਦਾਰ ਵੱਲੋਂ ਮੰਗ ਪੱਤਰ ਸੌਂਪਿਆ ਗਿਆ।

Tags :