ਧੂਰੀ: ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਧੂਰੀ ਦੀ ਮਹੀਨਾਵਾਰ ਮੀਟਿੰਗ ਸੁਖਦੇਵ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸਰਕਲ ਬਰਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ ਸ਼ੇਰਪੁਰ ਤੇ ਬਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ। ਵੱਖ ਵੱਖ ਬੁਲਾਰਿਆਂ ਬਲਵਿੰਦਰ ਸਿੰਘ ਚਾਂਗਲੀ, ਜਸਪਾਲ ਸਿੰਘ ਖੁਰਮੀ, ਅਮਰਜੀਤ ਸਿੰਘ ਅਮਨ, ਜੋਗਿੰਦਰ ਸਿੰਘ ਹਰਚੰਦਪੁਰੀ, ਹਰਦੇਵ ਸਿੰਘ, ਦਲਵੀਰ ਸਿੰਘ ਨੇ ਮੰਗ ਕੀਤੀ ਕਿ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣ। ਇਸੇ ਤਰ੍ਹਾਂ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਜੈ ਦੇਵ ਸ਼ਰਮਾ, ਜਰਨਲ ਸਕੱਤਰ ਜਸਵਿੰਦਰ ਸਿੰਘ ਮੂਲੋਵਾਲ ਦੀ ਅਗਵਾਈ ਹੇਠ ਹੋਈ ਜਿਥੇ ਕੁਲਵੰਤ ਸਿੰਘ, ਹਰਚਰਨ ਸਿੰਘ ਲਹਿਰੀ, ਕਰਮ ਸਿੰਘ ਮਾਨ, ਪ੍ਰੀਤਮ ਸਿੰਘ, ਹਰਬੰਸ ਸਿੰਘ ਸੋਢੀ ਨੇ ਸਰਕਾਰ ਤੋਂ ਉਨ੍ਹਾਂ ਦੀਆਂ ਮੰਗਾਂ ’ਤੇ ਤੁਰੰਤ ਵਿਚਾਰ ਕਰਨ ਦੀ ਮੰਗ ਕੀਤੀ। -ਖੇਤਰੀ ਪ੍ਰਤੀਨਿਧ