ਬੀ ਐੱਸ ਚਾਨਾਸ੍ਰੀ ਆਨੰਦਪੁਰ ਸਾਹਿਬ, 10 ਮਈਪੰਜਾਬ ਰਾਜ ਪਾਵਰਕੌਮ ਅਤੇ ਟਰਾਂਸਕੋ ਲਿਮਟਿਡ ਪੈਨਸ਼ਨਰਜ਼ ਯੂਨੀਅਨ ਪੰਜਾਬ ਏਟਕ ਦੀ ਸ੍ਰੀ ਆਨੰਦਪੁਰ ਸਾਹਿਬ ਡਵੀਜ਼ਨ ਇਕਾਈ ਵੱਲੋਂ ਅੱਜ ਵਿਭਾਗ ਦੇ ਸਥਾਨਕ ਦਫ਼ਤਰ ਵਿੱਚ ਪੈਨਸ਼ਨਰਾਂ ਦੀਆਂ ਲਟਕ ਰਹੀਆਂ ਮੰਗ ਸਬੰਧੀ ਮੀਟਿੰਗ ਕੀਤੀ ਗਈ ਅਤੇ ਵਿਭਾਗੀ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ। ਇਕਾਈ ਦੇ ਪ੍ਰਧਾਨ ਹਰੀ ਚੰਦ ਅਤੇ ਮਦਨ ਗੋਪਾਲ ਦੀ ਪ੍ਰਧਾਨਗੀ ’ਚ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਗੱਜਣ ਸਿੰਘ ਅਤੇ ਚਰਨ ਦਾਸ ਸੂਬਾ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਪਹਿਲਗਾਮ ਹਮਲੇ ’ਚ ਮਾਰੇ ਗਏ ਮਾਸੂਮ ਭਾਰਤੀਆਂ ਅਤੇ ਪਿਛਲੇ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਬਣੀ ਤਣਾਅ ਪੂਰਨ ਸਥਿਤੀ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕ ਨੁੂੰ ਸ਼ਰਧਾਂਜਲੀ ਭੇਟ ਕੀਤੀ ਗਈ।ਆਗੂਆਂ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਨਾਲ ਯੂਨੀਅਨ ਦੇ ਵਫ਼ਦ ਨਾਲ ਹੋਏ ਫੈਸਲਿਆਂ ਅਨੁਸਾਰ ਪੈਨਸ਼ਨਰਾਂ ਦੇ ਬਕਾਇਆ ਦਾ ਭੁਗਤਾਨ ਅਪਰੈਲ ਮਹੀਨੇ ਦੀ ਪੈਨਸ਼ਨ ਨਾਲ ਹੋਣਾ ਚਾਹੀਦਾ ਸੀ, ਪਰ ਵਿਭਾਗ ਵੱਲੋਂ ਕੁਝ ਕੁ ਡਵੀਜਨਾਂ ਨੂੰ ਛੱਡ ਕੇ ਹੋਰ ਕਿਸੇ ਵੀ ਪੈਨਸ਼ਨਰਾਂ ਨੂੰ ਬਕਾਇਆ ਦਾ ਭੁਗਤਾਨ ਨਹੀਂ ਕੀਤਾ ਗਿਆ, ਜਿਸ ਕਰਕੇ ਪੈਨਸ਼ਨਰਾਂ ’ਚ ਭਾਰੀ ਰੋਸ ਹੈ। ਮੀਟਿੰਗ ਉਪਰੰਤ ਬਕਾਇਆਂ ਦੇ ਭੁਗਤਾਨ ਸਬੰਧੀ ਵਿਭਾਗ ਦੇ ਲੇਖਾਕਾਰ ਨੂੰ ਮੰਗ ਪੱਤਰ ਦਿੱਤਾ ਗਿਆ।