For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

05:24 AM May 08, 2025 IST
ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Advertisement
ਪੱਤਰ ਪ੍ਰੇਰਕ
Advertisement

ਲਹਿਰਾਗਾਗਾ, 7 ਮਈ

Advertisement
Advertisement

ਪੈਨਸ਼ਨਰਜ਼ ਐਸੋਸੀਏਸ਼ਨ ਲਹਿਰਾਗਾਗਾ ਵੱਲੋਂ ਪਾਵਰਕੌਮ ਦੇ ਦਫ਼ਤਰ ਅੱਗੇ ਗੇਟ ਰੈਲੀ ਕਰ ਕੇ ਐਸੋਸੀਏਸ਼ਨ ਦਾ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਪੈਨਸ਼ਨਰਾਂ ਨੇ ਨਵੇਂ ਸਕੇਲਾਂ ਦਾ ਏਰੀਅਰ ਨਾ ਪਾਉਣ ਦੇ ਰੋਸ ਵਜੋਂ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਸੀਤਾ ਰਾਮ ਸ਼ਰਮਾ, ਸਰਕਲ ਸਹਾਇਕ ਸਕੱਤਰ ਗੁਰਨਾਮ ਸਿੰਘ, ਡਿਵੀਜ਼ਨ ਦੇ ਪ੍ਰਧਾਨ ਗੁਰਚਰਨ ਸਿੰਘ, ਸਕੱਤਰ ਜਗਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਮੰਗਤ ਸਿੰਘ ਮੂਨਕ, ਡਿਵੀਜ਼ਨ ਐਡੀਟਰ ਗੁਰਪਿਆਰ ਸਿੰਘ, ਤਰਸੇਮ ਲਾਲ ਅਤੇ ਨਛੱਤਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਜਥੇਬੰਦੀ ਦੇ ਬੁਲਾਰਿਆਂ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਸਾਰਾ ਬਕਾਇਆ ਏਰੀਅਰ ਤੁਰੰਤ ਜਾਰੀ ਕੀਤਾ ਜਾਵੇ।

Advertisement
Author Image

Mandeep Singh

View all posts

Advertisement