ਪੈਨਸ਼ਨਰ ਐਸੋਸੀਏਸ਼ਨ ਦਾ ਸਨਮਾਨ ਸਮਾਰੋਹ
ਖੇਤਰੀ ਪ੍ਰਤੀਨਿਧ
ਸੰਗਰੂਰ, 13 ਅਪਰੈਲ
ਇਥੋਂ ਦੇ ਜ਼ਿਲ੍ਹਾ ਪੈਨਸ਼ਨਰਜ਼ ਦਫ਼ਤਰ ਵਿੱਚ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਸਾਖੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਨਮਾਨ ਸਮਾਰੋਹ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਸੰਸਥਾ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਦੀ ਅਗਵਾਈ ਵਿੱਚ ਹੋਏ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਮੰਡਲ ਵਿੱਚ ਜੀਤ ਸਿੰਘ ਢੀਂਡਸਾ, ਰਵਿੰਦਰ ਸਿੰਘ ਗੁੱਡੂ ਸਰਪ੍ਰਸਤ ਤੇ ਰਾਜ ਕੁਮਾਰ ਅਰੋੜਾ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ। ਇਸ ਸਮਾਗਮ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵਿੱਚ ਪੀਪੀ ਸ਼ਰਮਾ, ਡਾਕਟਰ ਇਕਬਾਲ ਸਿੰਘ ਸਕਰੌਦੀ ਨੇ ਡਾ. ਅੰਬੇਡਕਰ ਦੇ ਜਨਮ ਦਿਨ ਦੀ ਵਧਾਈ ਦਿੱਤੀ। ਹਾਜ਼ਰੀਨ ਨੇ ਵਿਸਾਖੀ ਦੇ ਦਿਹਾੜੇ ਬਾਰੇ ਚਾਨਣਾ ਪਾਇਆ। ਪੈਨਸ਼ਨਰਾਂ ਨੇ ਇਸ ਮੌਕੇ ਸੂਬਾ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿੱਚ ਪੈਨਸ਼ਨਰਾਂ ਦੀਆਂ ਮੰਗਾਂ ਅਣਗੌਲਿਆ ਕਰਨ ਦਾ ਗੰਭੀਰ ਨੋਟਿਸ ਵੀ ਲਿਆ ਅਤੇ ਇਸ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਉਲੀਕਣ ਦਾ ਅਹਿਦ ਵੀ ਲਿਆ।ਇਸ ਮੌਕੇ ਜਰਨੈਲ ਸਿੰਘ ਲੁਬਾਣਾ, ਹਰਬੰਸ ਰਾਏ ਸਿੰਗਲਾ, ਸ਼ਮਿੰਦਰ ਸਿੰਘ, ਸੁਰਿੰਦਰ ਪਾਲ ਗਰਗ, ਹਰਦੀਪ ਸਿੰਘ, ਜਗਦੀਪ ਸਿੰਘ ਗੰਧਾਰਾ, ਅਜੀਤ ਸਿੰਘ, ਨਾਹਰ ਸਿੰਘ ਤੇ ਜਰਨੈਲ ਸਿੰਘ ਸਮੇਤ ਹੋਰ ਹਾਜ਼ਰ ਸਨ।