ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ
05:38 AM Feb 03, 2025 IST
Advertisement
ਪੱਤਰ ਪ੍ਰੇਰਕ
Advertisement
ਦਿੜ੍ਹਬਾ ਮੰਡੀ, 2 ਫਰਵਰੀ
ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦਿੜ੍ਹਬਾ ਦੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲਾ, ਚੇਅਰਮੈਨ ਕ੍ਰਿਸ਼ਨ ਕੁਮਾਰ ਦਿੜ੍ਹਬਾ ਤੇ ਸਰਪ੍ਰਸਤ ਅਜੀਤ ਸਿੰਘ ਕੌਹਰੀਆ ਦੀ ਅਗਵਾਈ ਹੇਠ ਹੋਈ। ਇਸ ਮੌਕੇ ਗੁਰਦੀਪ ਸਿੰਘ ਮੌੜ ਅਤੇ ਜਤਿੰਦਰ ਭਾਰਦਵਾਜ ਨੇ ਕਿਹਾ ਕਿ ਪੈਨਸ਼ਨਰਾਂ ਨੂੰ ਪੇਅ ਕਮਿਸ਼ਨ ਦਾ ਬਕਾਇਆ ਦਿੱਤਾ ਜਾਵੇ। ਦਰਸ਼ਨ ਸਿੰਘ ਰੋਗਲਾ ਨੇ ਸਾਰੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਤੇ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਲਖਵਿੰਦਰ ਸਿੰਘ ਮੁਨਸੀਵਾਲਾ, ਬੰਤ ਸਿੰਘ ਕੜਿਆਲ ਤੇ ਜਸਵੰਤ ਸਿੰਘ ਰੋਗਲਾ ਆਦਿ ਹਾਜ਼ਰ ਸਨ।
Advertisement
Advertisement