ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਘਰ-ਘਰ ਅੰਦਰ ਧਰਮਸਾਲ’ ਪ੍ਰੋਗਰਾਮ

ਜੇਤੂ ਵਿਦਿਆਰਥੀਆਂ ਨੂੰ ਸਨਮਾਨਦੇ ਹੋਏ ਬੀਬੀ ਰਣਜੀਤ ਕੌਰ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਪੀਤਮਪੁਰਾ ਵਿੱਚ ‘ਘਰ-ਘਰ ਅੰਦਰ ਧਰਮਸਾਲ’ ਪ੍ਰੋਗਰਾਮ ਕਰਵਾਇਆ ਗਿਆ ਜਿਸ ਦਾ ਸਾਰਾ ਪ੍ਰਬੰਧ ਇਸਤਰੀ ਅਕਾਲੀ ਦਲ ਉਤਰੀ ਜ਼ੋਨ ਦੀ ਬੀਬੀਆਂ ਵੱਲੋਂ ਕੀਤਾ ਗਿਆ। ਪ੍ਰੋਗਰਾਮ ਵਿੱਚ ਦਿੱਲੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦਿੱਲੀ ਸਟੇਟ ਦੀ ਪ੍ਰਧਾਨ ਬੀਬੀ ਰਣਜੀਤ ਕੌਰ, ਦਿੱਲੀ ਕਮੇਟੀ ਮੈਂਬਰ ਸਰਬਜੀਤ ਸਿੰਘ ਵਿਰਕ ਤੇ ਸਮਰਦੀਪ ਸਿੰਘ ਸੰਨੀ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਛੋਟੇ ਬੱਚਿਆਂ ਵੱਲੋਂ ਮੂਲ ਮੰਤਰ ਦੇ ਪਾਠ ਤੋਂ ਕੀਤੀ ਗਈ ਅਤੇ ਅਰਦਾਸ ਮਗਰੋਂ ਪ੍ਰੋਗਰਾਮ ਸ਼ੁਰੂ ਹੋਇਆ ਜਿਸ ਵਿੱਚ ਭਰੂਣ ਹੱਤਿਆ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ‘ਸੋ ਕਿਉਂ ਮੰਦਾ ਆਖੀਐ, ਜਿਤ ਜੰਮੈ ਰਾਜਾਨ’ ’ਤੇ ਆਧਾਰਿਤ ਨਾਟਕ ਪੇਸ਼ ਕੀਤਾ ਗਿਆ, ਬੱਚਿਆਂ ਵੱਲੋਂ ਕਥਾ ਕੀਰਤਨ ਅਤੇ ਢਾਡੀ ਜਥਾ ਪ੍ਰਸੰਗ ਵੀ ਕੀਤੇ ਗਏ। 60 ਬੀਬੀਆਂ ਦੇ ਜਥੇ ਵੱਲੋਂ ਕੀਤਾ ਗੁਰਬਾਣੀ ਕੀਰਤਨ ਵੀ ਧਿਆਨ ਦਾ ਕੇਂਦਰ ਬਣਿਆ ਰਿਹਾ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਦੇ ਸੰਦੇਸ਼ਾਂ ਦੀ ਜਾਣਕਾਰੀ ਵੀ ਦਿੱਤੀ ਗਈ। ਦਿੱਲੀ ਕਮੇਟੀ ਵੱਲੋਂ ਕਰਵਾਇਆ ਗਿਆ