For the best experience, open
https://m.punjabitribuneonline.com
on your mobile browser.
Advertisement

ਪ੍ਰਕਾਸ਼ ਦਿਹਾੜੇ ’ਤੇ ਸ੍ਰੀ ਗੋਇੰਦਵਾਲ ਸਾਹਿਬ ’ਚ ਹੋਵੇਗੀ ਦੀਪਮਾਲਾ

05:39 AM May 08, 2025 IST
ਪ੍ਰਕਾਸ਼ ਦਿਹਾੜੇ ’ਤੇ ਸ੍ਰੀ ਗੋਇੰਦਵਾਲ ਸਾਹਿਬ ’ਚ ਹੋਵੇਗੀ ਦੀਪਮਾਲਾ
ਜਾਣਕਾਰੀ ਦਿੰਦੇ ਹੋਏ ਮੈਨੇਜਰ ਗੁਰਾ ਸਿੰਘ ਮਾਨ ਅਤੇ ਹੋਰ ਪ੍ਰਬੰਧਕ।
Advertisement
ਜਤਿੰਦਰ ਸਿੰਘ ਬਾਵਾ
Advertisement

ਸ੍ਰੀ ਗੋਇੰਦਵਾਲ ਸਾਹਿਬ,7 ਮਈ

Advertisement
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕਾ ਵਾਸੀਆਂ ਵੱਲੋਂ 11 ਮਈ ਨੂੰ ਵੱਡੇ ਪੱਧਰ ’ਤੇ ਮਨਾਏ ਜਾ ਰਹੇ ਗੁਰੂ ਅਮਰਦਾਸ ਦੇ 546ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਮਾਨ ਨੇ ਦੱਸਿਆ ਕਿ ਗੁਰੂ ਅਮਰਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਵਿਖੇ 9 ਮਈ ਤੋਂ 11 ਮਈ ਤੱਕ ਧਾਰਮਿਕ ਸਮਾਗਮ ਕਰਵਾਏ ਜਾਣਗੇ, 10 ਮਈ ਨੂੰ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਉਲੀ ਸਾਹਿਬ ਤੋਂ ਗੁਰਦੁਆਰਾ ਚੁਬਾਰਾ ਸਾਹਿਬ ਤੱਕ ਸਜਾਏ ਜਾਣਗੇ। ਇਸੇ ਤਰ੍ਹਾਂ ਪ੍ਰਕਾਸ਼ ਪੁਰਬ ਸਬੰਧੀ 11 ਮਈ ਨੂੰ ਅਹਿਮ ਧਾਰਮਿਕ ਸਮਾਗਮ ਰੱਖੇ ਗਏ ਹਨ। ਗੁਰੂ ਅਮਰਦਾਸ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਥ ਪ੍ਰਸਿੱਧ ਧਾਰਮਿਕ ਸੰਪਰਦਾਇ ਦੇ ਮੁਖੀ ਸਹਿਬਾਨ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਸਭਾ ਸੁਸਾਇਟੀਆਂ ਦੇ ਸੰਚਾਲਕਾਂ ਤੇ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ। ਉੱਥੇ ਹੀ ਦੂਰ ਦੁਰਾਡੇ ਤੋਂ ਪ੍ਰਕਾਸ਼ ਪੁਰਬ ਮਨਾਉਣ ਆ ਰਹੀਆ ਸੰਗਤ ਦੇ ਰਹਿਣ-ਸਹਿਣ ਲਈ ਐੱਜੀਪੀਸੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਮੈਨੇਜਰ ਗੁਰਾ ਸਿੰਘ, ਮੀਤ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ ਨੇ ਦੱਸਿਆ ਸਮੁੱਚੇ ਗੁਰਦੁਆਰਾ ਕੰਪਲੈਕਸ ਨੂੰ ਰੰਗ-ਬਰੰਗੇ ਫੁੱਲਾਂ ਨਾਲ ਸਜਾਇਆ ਜਾਵੇਗਾ ਅਤੇ ਮਨਮੋਹਕ ਦੀਪਮਾਲਾ ਕੀਤੀ ਜਾਵੇਗੀ। ਧਾਰਮਿਕ ਸਮਾਗਮਾਂ ਦੀ ਸਮਾਪਤੀ ਉਪਰੰਤ ਆਤਿਸ਼ਬਾਜ਼ੀ ਕੀਤੀ ਜਾਵੇਗੀ। ਉਨ੍ਹਾਂ ਨਗਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਦੇ ਬਾਹਰ ਦੀਪਮਾਲਾ ਕਰਕੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ। ਇਸ ਮੌਕੇ ਸੁਖਦੇਵ ਸਿੰਘ ਮੱਲਮੋਹਰੀ,ਪਰਮਜੀਤ ਸਿੰਘ ਖਜ਼ਾਨਚੀ, ਰਛਪਾਲ ਸਿੰਘ, ਗੁਰਜੀਤ ਸਿੰਘ ਇਲੈਕਟ੍ਰੀਸ਼ਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਮੌਜੂਦ ਸਨ।

Advertisement
Author Image

Charanjeet Channi

View all posts

Advertisement