ਪੱਤਰ ਪ੍ਰੇਰਕਮਸਤੂਆਣਾ ਸਾਹਿਬ, 2 ਜੁਲਾਈਗੁਰੂ ਹਰਗੋਬਿੰਦ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਗਮ 3 ਤੋਂ 5 ਜੁਲਾਈ ਤੱਕ ਗੁਰਦੁਆਰਾ ਪਹਿਲੀ, ਛੇਵੀਂ, ਨੌਵੀਂ ਅਤੇ ਦਸਵੀਂ ਪਾਤਸ਼ਾਹੀ ਅਕੋਈ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਮੈਨੇਜਰ ਹਰਬੰਸ ਸਿੰਘ ਚੀਮਾ ਨੇ ਦੱਸਿਆ ਕਿ 3 ਜੁਲਾਈ ਨੂੰ ਅਖੰਡ ਪਾਠ ਆਰੰਭ ਕੀਤੇ ਜਾਣਗੇ ਅਤੇ ਪੰਜ ਜੁਲਾਈ ਨੂੰ ਸਮਾਗਮਾਂ ਦੀ ਸਮਾਪਤੀ ਉਪਰੰਤ ਉੱਚ ਕੋਟੀ ਦੇ ਵਿਦਵਾਨ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤ ਨੂੰ ਨਿਹਾਲ ਕਰਨਗੇ। ਇਸ ਤੋਂ ਪਹਿਲਾਂ ਗੁਰੂ ਹਰਗੋਬਿੰਦ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਜੁਲਾਈ ਨੂੰ ਵਿਸ਼ਾਲ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਜਾਵੇਗਾ। ਇਸ ਮੌਕੇ ਖੀਰ ਪੂੜਿਆਂ ਦਾ ਅਤੁੱਟ ਲੰਗਰ ਵਰਤਾਏ ਜਾਣਗੇ।