ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਪ੍ਰਬੰਧਾਂ ਦਾ ਜਾਇਜ਼ਾ
ਪੱਤਰ ਪ੍ਰੇਰਕ
ਯਮੁਨਾਨਗਰ, 7 ਅਪਰੈਲ
ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰਬੰਧਾਂ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯਮੁਨਾਨਗਰ ਵਿੱਚ ਥਰਮਲ ਪਾਵਰ ਪਲਾਂਟ ਦੀ ਤੀਜੀ ਯੂਨਿਟ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਲਈ ਸਾਫ਼ ਪੀਣ ਵਾਲੇ ਪਾਣੀ, ਪਖਾਨੇ, ਪਾਰਕਿੰਗ ਥਾਂ, ਸੁਰੱਖਿਆ ਅਤੇ ਬੈਠਣ ਦੇ ਪ੍ਰਬੰਧਾਂ ਦੇ ਨਾਲ-ਨਾਲ ਸਮਾਗਮ ਸਥਾਨ ਅਤੇ ਆਲੇ-ਦੁਆਲੇ ਦੀ ਸਫ਼ਾਈ ਦੇ ਪ੍ਰਬੰਧ ਸਮੇਂ ਸਿਰ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਯਮੁਨਾਨਗਰ ਵਿੱਚ 800 ਮੈਗਾਵਾਟ ਥਰਮਲ ਪਾਵਰ ਪਲਾਂਟ ਦੀ ਤੀਜੀ ਯੂਨਿਟ ਦਾ ਨੀਂਹ ਪੱਥਰ ਰੱਖਣਗੇ । ਇਸ ਦੇ ਨਿਰਮਾਣ ’ਤੇ 7,272 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਯੂਨਿਟ ਦਾ ਕੰਮ ਸਾਲ 2028 ਦੇ ਅੰਤ ਤੱਕ ਪੂਰਾ ਹੋ ਜਾਵੇਗਾ। ਇਸ ਮੌਕੇ ਨਗਰ ਨਿਗਮ ਦੀ ਮੇਅਰ ਸ੍ਰੀਮਤੀ ਸੁਮਨ ਬਾਹਮਣੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਡਿਪਟੀ ਕਮਿਸ਼ਨਰ ਪਾਰਥ ਗੁਪਤਾ, ਪੁਲੀਸ ਸੁਪਰਡੈਂਟ ਰਾਜੀਵ ਦੇਸਵਾਲ, ਨਗਰ ਨਿਗਮ ਦੇ ਕਮਿਸ਼ਨਰ ਆਯੂਸ਼ ਸਿਨਹਾ, ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਜਗਾਧਰੀ ਦੇ ਐਸਡੀਐੱਮ ਸੋਨੂੰ ਰਾਮ, ਐੱਸਡੀਐੱਮ ਬਿਲਾਸਪੁਰ ਜਸਪਾਲ ਸਿੰਘ ਗਿੱਲ, ਛਛਰੌਲੀ ਦੇ ਐੱਸਡੀਐੱਮ ਨਰਿੰਦਰ ਕੁਮਾਰ ਰੋਹਿਤ, ਜ਼ਿਲ੍ਹਾ ਪਰਿਸ਼ਦ ਦੇ ਐੱਸਡੀਐੱਮ ਨਰਿੰਦਰ ਕੁਮਾਰ ਰੋਹਿਤ ਢੁਲ, ਸੀਟੀਐੱਮ ਪੀਯੂਸ਼ ਗੁਪਤਾ, ਡੀਐੱਸਪੀ ਰਾਜੀਵ ਮਿਗਲਾਨੀ ਹਾਜ਼ਰ ਸਨ।